Tuesday, January 28, 2025

Punjab

Rahul Gandhi: ਰਾਹੁਲ ਗਾਂਧੀ ਅੱਜ ਆਉਣਗੇ ਅੰਮ੍ਰਿਤਸਰ, ਸ੍ਰੀ ਦਰਬਾਰ ਹੋਣਗੇ ਨਤਮਸਤਕ, ਇੱਥੇ ਕੱਟਣਗੇ ਰਾਤ

November 18, 2024 02:36 PM

Rahul Gandhi in Amritsar: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਸੋਮਵਾਰ ਦੇਰ ਸ਼ਾਮ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਆਪਣੇ ਨਿੱਜੀ ਜਹਾਜ਼ ਰਾਹੀਂ ਝਾਰਖੰਡ ਤੋਂ ਅੰਮ੍ਰਿਤਸਰ ਪਹੁੰਚ ਰਹੇ ਹਨ।

ਪਾਰਟੀ ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਹਵਾਈ ਅੱਡੇ ਤੋਂ ਪਹਿਲਾਂ ਸਿੱਧੇ ਸਥਾਨਕ ਮੰਡਾ ਹੋਟਲ 'ਚ ਆਉਣਗੇ, ਜਿਸ ਤੋਂ ਬਾਅਦ ਦੇਰ ਸ਼ਾਮ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਉਥੇ ਉਹ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਨਗੇ ਅਤੇ ਸਵੇਰੇ ਦਿੱਲੀ ਲਈ ਰਵਾਨਾ ਹੋਣਗੇ।

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਪੱਪੂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਹੁਣੇ ਹੀ ਸੂਚਨਾ ਮਿਲੀ ਹੈ ਕਿ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਰਹੇ ਹਨ, ਉਨ੍ਹਾਂ ਦੇ ਅੰਮ੍ਰਿਤਸਰ ਵਿੱਚ ਹੋਣ ਵਾਲੇ ਪ੍ਰੋਗਰਾਮ ਬਾਰੇ ਅਜੇ ਤੱਕ ਪਾਰਟੀ ਵੱਲੋਂ ਕੋਈ ਸੂਚਨਾ ਨਹੀਂ ਮਿਲੀ ਹੈ।

 
 
 
View this post on Instagram

A post shared by Rahul Gandhi (@rahulgandhi)

ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਅੰਮ੍ਰਿਤਸਰ ਦੌਰੇ ਦੇ ਸਮੁੱਚੇ ਪ੍ਰੋਗਰਾਮ ਸਬੰਧੀ ਪਾਰਟੀ ਹਾਈਕਮਾਂਡ ਵੱਲੋਂ ਅਜੇ ਤੱਕ ਉਨ੍ਹਾਂ ਨੂੰ ਕੋਈ ਰਿਪੋਰਟ ਨਹੀਂ ਮਿਲੀ ਹੈ। ਇੰਨਾ ਹੀ ਪਤਾ ਹੈ ਕਿ ਉਹ ਸ਼ਾਮ 6:30 ਵਜੇ ਅੰਮ੍ਰਿਤਸਰ ਪਹੁੰਚਣਗੇ। 

Have something to say? Post your comment