Weather News Punjab: ਦਿੱਲੀ-ਐਨਸੀਆਰ ਸਮੇਤ ਪੂਰੇ ਦੇਸ਼ ਵਿੱਚ ਮੌਸਮ ਬਦਲ ਰਿਹਾ ਹੈ। ਹੁਣ ਉੱਤਰੀ ਭਾਰਤ ਦੇ ਸਾਰੇ ਰਾਜਾਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਠੰਢ ਮਹਿਸੂਸ ਹੋ ਰਹੀ ਹੈ। ਦਿਨ ਦਾ ਤਾਪਮਾਨ ਵੀ ਡਿੱਗਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ 3 ਰਾਜਾਂ ਵਿਚ ਭਾਰੀ ਮੀਂਹ (heavy rain alert) ਦਾ ਅਲਰਟ ਦਿੱਤਾ ਹੈ।
10 ਨਵੰਬਰ ਤੱਕ ਪੂਰੇ ਦੇਸ਼ ਲਈ ਮੌਸਮ ਦੀ ਅਪਡੇਟ ਸਾਹਮਣੇ ਆਈ ਹੈ, ਜਿਸ ਅਨੁਸਾਰ ਬੰਗਾਲ ਦੀ ਖਾੜੀ ਦੇ ਦੱਖਣ-ਪੂਰਬ ਵਿੱਚ ਚੱਕਰਵਾਤੀ ਸਰਕੂਲੇਸ਼ਨ ਬਣ ਰਿਹਾ ਹੈ। ਜਿਸ ਕਾਰਨ ਦੱਖਣੀ ਤਾਮਿਲਨਾਡੂ ਤੱਕ ਟ੍ਰਾਫ ਰੇਖਾ ਬਣ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਤੱਟਵਰਤੀ ਰਾਜਾਂ 'ਚ ਭਾਰੀ ਬਾਰਿਸ਼ ਹੋਵੇਗੀ, ਜਦਕਿ ਦੇਸ਼ ਭਰ 'ਚ ਠੰਡ ਦਾ ਪ੍ਰਭਾਵ ਵਧੇਗਾ।
ਆਓ ਜਾਣਦੇ ਹਾਂ 10 ਨਵੰਬਰ ਤੱਕ ਦੇਸ਼ ਭਰ ਵਿੱਚ ਮੌਸਮ ਦੀ ਸਥਿਤੀ ਕਿਵੇਂ ਰਹੇਗੀ?
10 ਨਵੰਬਰ ਤੱਕ ਮੀਂਹ ਪਵੇਗਾ
ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ 5 ਅਤੇ 6 ਨਵੰਬਰ ਨੂੰ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਗਰਜ਼-ਤੂਫ਼ਾਨ ਦੇ ਨਾਲ ਭਾਰੀ ਮੀਂਹ ਪਵੇਗਾ। ਕੇਰਲ, ਤਾਮਿਲਨਾਡੂ, ਕਰਨਾਟਕ, ਮਾਹੇ, ਪੁਡੂਚੇਰੀ, ਕਰਾਈਕਲ ਵਿੱਚ 8-9 ਅਤੇ 10 ਨਵੰਬਰ ਨੂੰ ਭਾਰੀ ਬਾਰਿਸ਼ ਹੋਵੇਗੀ। 8 ਤੋਂ 10 ਨਵੰਬਰ ਤੱਕ ਉੱਤਰ-ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ 'ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਦਿੱਲੀ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ
ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ 12 ਨਵੰਬਰ ਤੱਕ ਮੌਸਮ ਸਾਫ ਰਹੇਗਾ, ਪਰ ਸਵੇਰ ਅਤੇ ਸ਼ਾਮ ਨੂੰ ਠੰਡ ਰਹੇਗੀ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਪਿਛਲੇ 24 ਘੰਟਿਆਂ ਦੌਰਾਨ ਦਿੱਲੀ/ਐਨਸੀਆਰ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਦਿੱਲੀ ਵਿੱਚ ਵਰਤਮਾਨ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ 31-33 ਡਿਗਰੀ ਸੈਲਸੀਅਸ ਅਤੇ 13-18 ਡਿਗਰੀ ਸੈਲਸੀਅਸ ਵਿਚਕਾਰ ਬਣਿਆ ਹੋਇਆ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2-3 ਡਿਗਰੀ ਸੈਲਸੀਅਸ ਵੱਧ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 2-3 ਡਿਗਰੀ ਸੈਲਸੀਅਸ ਵੱਧ ਹੈ।
ਪੰਜਾਬ ਵਿਚ ਬਦਲੇਗਾ ਮੌਸਮ
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਇਸ ਹਫ਼ਤੇ ਉੱਤਰੀ ਭਾਰਤ ਦੇ ਪਹਾੜੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪਵੇਗਾ। ਇਸ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਰਾਜਸਥਾਨ ਵਿੱਚ ਮੌਸਮ ਬਦਲ ਜਾਵੇਗਾ ਅਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਬਹੁਤ ਜ਼ਿਆਦਾ ਠੰਡ ਸ਼ੁਰੂ ਹੋ ਜਾਵੇਗੀ।