Monday, January 06, 2025

National

Shaktikant Das: ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਦੀ ਵਿਗੜੀ ਸਿਹਤ, ਚੇਨਈ ਦੇ ਹਸਪਤਾਲ ਚ ਕਰਾਇਆ ਗਿਆ ਭਰਤੀ

November 26, 2024 10:49 AM

RBI Governor Shaktikant Das Admitted To Hospital: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਚੇਨਈ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਆਰਬੀਆਈ ਅਧਿਕਾਰੀਆਂ ਨੇ ਦੱਸਿਆ ਕਿ ਸ਼ਕਤੀਕਾਂਤ ਦਾਸ ਨੂੰ ਚੇਨਈ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਹ ਠੀਕ ਹੈ ਅਤੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।

ਇਸ ਤੋਂ ਬਾਅਦ ਆਰਬੀਆਈ ਦੇ ਬੁਲਾਰੇ ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਐਸਿਡਿਟੀ ਦੀ ਸ਼ਿਕਾਇਤ ਕੀਤੀ ਅਤੇ ਉਨ੍ਹਾਂ ਨੂੰ ਚੇਨਈ ਦੇ ਅਪੋਲੋ ਹਸਪਤਾਲ 'ਚ ਨਿਗਰਾਨੀ ਲਈ ਭਰਤੀ ਕਰਵਾਇਆ ਗਿਆ। ਹੁਣ ਉਸ ਦੀ ਹਾਲਤ ਠੀਕ ਹੈ। ਅਗਲੇ 2-3 ਘੰਟਿਆਂ ਵਿੱਚ ਉਸ ਨੂੰ ਛੁੱਟੀ ਦੇ ਦਿੱਤੀ ਜਾਵੇਗੀ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।

Have something to say? Post your comment