Monday, February 03, 2025

Punjab

ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਦਿੱਤਾ ਅਸਤੀਫਾ, ਸਿਹਤ ਮੰਤਰੀ ਦੇ ਲਟਾਇਆ ਸੀ ਗੰਦੇ ਬੈੱਡ 'ਤੇ

Vice chancellor of Baba Farid Medical University resigned

July 30, 2022 08:45 AM

ਮੋਹਾਲੀ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੇ ਵਤੀਰੇ ਤੋਂ ਨਿਰਾਸ਼ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਸਤੀਫ਼ਾ ਭੇਜਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਉਹਨਾਂ ਦੀ ਜ਼ਿੰਦਗੀ ਵਿੱਚ ਪਹਿਲੀ ਵਾਰ ਹੈ ਕਿ ਉਹਨਾਂ ਨੂੰ ਅਜਿਹੇ ਵਤੀਰੇ ਦਾ ਸਾਹਮਣਾ ਕਰਨਾ ਪਿਆ ਹੋਵੇ ।   ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਜੋ ਕੱਲ੍ਹ ਉੱਥੇ ਚੈਕਿੰਗ ਕਰਨ ਪਹੁੰਚੇ ਸਨ, ਮਾੜੇ ਪ੍ਰਬੰਧਾਂ ਨੂੰ ਦੇਖ ਕੇ ਗੁੱਸੇ ਵਿੱਚ ਆਏ ਸਿਹਤ ਮੰਤਰੀ ਨੇ ਗੰਦੇ ਬੈੱਡ ’ਤੇ ਹੀ ਵੀਸੀ ਨੂੰ ਲਿਟਾ ਦਿੱਤਾ ਸੀ। ਜਿਸ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਸੀ ਅਤੇ ਸਿਹਤ ਮੰਤਰੀ ਦੇ ਇਸ ਵਤੀਰੇ ਤੋਂ ਨਾਰਾਜ਼ ਵੀ.ਸੀ ਡਾ: ਰਾਜ ਬਹਾਦਰ ਨੇ ਰਾਤ ਨੂੰ ਹੀ ਆਪਣਾ ਅਸਤੀਫਾ ਮੱਖ ਮੰਤਰੀ ਨੂੰ ਭੇਜ ਦਿੱਤਾ

Have something to say? Post your comment