Punjab News; ਪੰਜਾਬ ਦੇ ਇੱਕ ਭ੍ਰਿਸ਼ਟ ਤਹਿਸੀਲਦਾਰ ਨੇ ਅਹੁਦੇ 'ਤੇ ਰਹਿੰਦਿਆਂ ਕੁਝ ਰੁਪਏ ਲਈ ਆਪਣਾ ਈਮਾਨ ਵੇਚ ਦਿੱਤਾ। ਤਹਿਸੀਲਦਾਰ ਇੱਕ ਕਿਸਾਨ ਤੋਂ ਰਿਸ਼ਵਤ ਲੈ ਰਿਹਾ ਸੀ। ਇਹ ਰਿਸ਼ਵਤ ਜ਼ਮੀਨ ਦੀ ਰਜਿਸਟਰੀ ਦੇ ਬਦਲੇ ਲਈ ਜਾ ਰਹੀ ਸੀ। ਪਰ ਵਿਜੀਲੈਂਸ ਨੇ ਦੋਸ਼ੀ ਤਹਿਸੀਲਦਾਰ ਸੁਖਚਰਨ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਹੈ।
ਵਿਜੀਲੈਂਸ ਨੇ ਬਰਨਾਲਾ 'ਚ ਤਹਿਸੀਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਤਹਿਸੀਲਦਾਰ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਕਿਸਾਨ ਤੋਂ 20 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਕਿਸਾਨ ਨੇ ਮਾਮਲੇ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ। ਇਸ ਤੋਂ ਬਾਅਦ ਰਿਸ਼ਵਤ ਲੈਂਦਿਆਂ ਤਹਿਸੀਲਦਾਰ ਨੂੰ ਫੜਨ ਲਈ ਜਾਲ ਵਿਛਾਇਆ ਗਿਆ। ਬੁੱਧਵਾਰ ਨੂੰ ਵਿਜੀਲੈਂਸ ਟੀਮ ਨੇ ਕਥਿਤ ਦੋਸ਼ੀ ਤਹਿਸੀਲਦਾਰ ਸੁਖਚਰਨ ਸਿੰਘ ਨੂੰ ਤਹਿਸੀਲ ਕੰਪਲੈਕਸ ਤਪਾ ਮੰਡੀ ਤੋਂ ਗ੍ਰਿਫਤਾਰ ਕਰ ਲਿਆ। ਮੁਲਜ਼ਮ ਤਹਿਸੀਲਦਾਰ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਵੀ ਦੱਸਿਆ ਜਾਂਦਾ ਹੈ।
ਵਿਜੀਲੈਂਸ ਦੇ ਡੀਐਸਪੀ ਲਵਪ੍ਰੀਤ ਨੇ ਦੱਸਿਆ ਕਿ ਵਿਜੀਲੈਂਸ ਵਿਭਾਗ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਤਪਾ ਮੰਡੀ ਵਿੱਚ ਇੱਕ ਤਹਿਸੀਲਦਾਰ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਤਪਾ ਦੇ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਕਿਸਾਨ ਅਮਰੀਕ ਸਿੰਘ ਨੇ ਆਪਣੇ ਦੋਸਤ ਦੀ ਮਦਦ ਨਾਲ ਵਿਜੀਲੈਂਸ ਨਾਲ ਸੰਪਰਕ ਕੀਤਾ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
ਸ਼ਿਕਾਇਤਕਰਤਾ ਅਮਰੀਕ ਸਿੰਘ ਪਿੰਡ ਬੀਹਲਾ ਦਾ ਰਹਿਣ ਵਾਲਾ ਹੈ। ਮੁਲਜ਼ਮ ਤਹਿਸੀਲਦਾਰ ਨੇ ਜ਼ਮੀਨ ਦੀ ਰਜਿਸਟਰੀ ਦੇ ਬਦਲੇ ਉਸ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਇਸ ਮਾਮਲੇ ਵਿੱਚ ਤਹਿਸੀਲਦਾਰ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ। ਉਸ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਦੋਸ਼ੀ ਤਹਿਸੀਲਦਾਰ ਐਸੋਸੀਏਸ਼ਨ ਦਾ ਪ੍ਰਧਾਨ ਹੈ ਜਾਂ ਨਹੀਂ। ਮੁਲਜ਼ਮ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।