ਮੋਹਾਲੀ : ਮੋਹਾਲੀ ਦੇ ਸੈਕਟਰ–71 ਵਿਖੇ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂ ਖੇੜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਵਿੱਕੀ ਮਿੱਡੂ ਖੇੜਾ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ 4 ਅਣਪਛਾਤੇ ਨੌਜਵਾਨਾਂ ਨੇ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂ ਖੇੜਾ 'ਤੇ ਫ਼ਾਇਰਿੰਗ ਕੀਤੀ ਜਿਸ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਸੈਕਟਰ–71 ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।