Tuesday, January 21, 2025

Punjab

ਸਾਬਕਾ ਡੀਜੀਪੀ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਕੀਤਾ ਮਨ੍ਹਾ

August 12, 2021 11:56 AM

ਚੰਡੀਗੜ੍ਹ: ਸਾਬਕਾ DGP ਮੁਹੰਮਦ ਮੁਸਤਫਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿਤਾ ਹੈ। ਦਰਅਸਲ ਬੀਤੇ ਕਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁਖੀ ਨਵਜੋਤ ਸਿੰਘ ਸਿੱਧੂ ਵੱਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਉਨ੍ਹਾਂ ਦੇ ਚਾਰ ਸਲਾਹਕਾਰਾਂ ਵਿੱਚੋਂ ਮੁਹੰਮਦ ਮੁਸਤਫਾ ਨੂੰ ਵੀ ਨਿਯੁਕਤ ਕੀਤਾ ਸੀ। ਮੁਹੰਮਦ ਮੁਸਤਫਾ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਿਆਸੀ ਅਹੁਦੇ ’ਤੇ ਕੰਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਉਹ ਨਵਜੋਤ ਸਿੱਧੂ ਦੇ ਧਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਪੇਸ਼ਕਸ਼ ਕੀਤੀ ਹੈ। ਹਾਲਾਂਕਿ ਸਾਬਕਾ ਡੀਜੀਪੀ ਨੇ ਕਿਹਾ ਕਿ ਉਹ ਕਾਂਗਰਸ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ। ਦਸ ਦਈਏ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਨਵੇਂ ਚਾਰ ਸਲਾਹਕਾਰ ਨਿਯੁਕਤ ਕੀਤੇ ਹਨ ਜਿਨ੍ਹਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧੀ ਸਮਝੇ ਜਾਂਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਵੀ ਸ਼ਾਮਲ ਕੀਤਾ ਗਿਆ ।

Have something to say? Post your comment