Friday, November 22, 2024
BREAKING
ICC: ਅੰਤਰਰਾਸ਼ਟਰੀ ਅਪਰਾਧ ਅਦਾਲਤ ਨੇ ਜਾਰੀ ਕੀਤਾ ਨੇਤਨਯਾਹੂ ਖਿਲਾਫ ਵਾਰੰਟ, ਕੀ ਗ੍ਰਿਫਤਾਰ ਹੋਣਗੇ ਇਸਰਾਇਲੀ ਪ੍ਰਧਾਨ ਮੰਤਰੀ? Russia Ukraine War: ਰੂਸ ਨੇ ਯੂਕ੍ਰੇਨ 'ਤੇ ਕੀਤਾ ਜ਼ਬਰਦਸਤ ਅਟੈਕ, ਇਸ ਸ਼ਹਿਰ 'ਤੇ ਸੁੱਟੀ ਬੈਲੇਸਟਿਕ ਮਿਸਾਈਲ ICBM, ਅਮਰੀਕਾ-UK ਨੂੰ ਦਿੱਤੀ ਚੇਤਾਵਨੀ Gautam Adani: ਅਮਰੀਕਾ ਨੇ ਅਰਬਪਤੀ ਕਾਰੋਬਾਰੀ ਗੌਤਮ ਅਡਾਣੀ 'ਤੇ ਲਾਏ ਗੰਭੀਰ ਇਲਜ਼ਾਮ, ਭਾਰਤੀ ਅਧਿਕਾਰੀਆਂ ਨੂੰ 2 ਹਜ਼ਾਰ ਕਰੋੜ ਦੀ ਦਿੱਤੀ ਰਿਸ਼ਵਤ, ਜਾਣੋ ਕੀ ਹੈ ਮਾਮਲਾ Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ Delhi Assembly Elections: ਦਿੱਲੀ 'ਚ ਵਿਧਾਨ ਸਭਾ ਚੋਣ ਮੈਦਾਨ 'ਚ ਉੱਤਰੀਆਂ ਸਿਆਸੀ ਪਾਰਟੀਆਂ, AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਜਾਣੋ ਕਿਸ ਨੂੰ ਮਿਲੀ ਟਿਕਟ Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ

AAP Party

ਆਪ ਨੇ ਹਿਮਾਚਲ ਦੇ ਲੋਕਾਂ ਨੂੰ ਸਿਹਤ ਸੰਭਾਲ ਦੀ ਦਿੱਤੀ ਦੂਜੀ ਗਰੰਟੀ

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਮੁਹੱਲਾ ਕਲੀਨਿਕ ਅਤੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰ ਰਹੇ ਹਨ।

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਸਰਕਾਰੀ ਘਰ ਦੀ ਮੁਰੰਮਤ 'ਤੇ ਘਮਾਸਾਨ, 2 ਕਰੋੜ ਰੁਪਏ ਖਰਚੇ ਵਾਲੀ ਲਿਸਟ ਨੂੰ 'ਆਪ' ਨੇ ਦੱਸਿਆ ਫਰਜ਼ੀ

ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਫੋਟੋ ਪਾਉਦੇ ਹੋਏ ਕਿਹਾ ਕਿ ਉਹ ਇਸ ਮਾਮਲੇ ਵਿੱਚ ਉਤਰ ਆਏ ਹਨ। 

ਮਹਿੰਗਾਈ ਨੇ ਆਮ ਲੋਕਾਂ ਦਾ ਜਿਉਣਾ ਕੀਤਾ ਮੁਸ਼ਕਿਲ, ਪ੍ਰਧਾਨ ਮੰਤਰੀ ਮੋਦੀ ਸਿਰਫ਼ ਆਪਣੇ ਕਾਰਪੋਰੇਟ ਦੋਸਤਾਂ ਨੂੰ ਫਾਇਦਾ ਪਹੁੰਚਾਉਣ 'ਚ ਰੁੱਝੇ : AAP

ਉੱਜਵਲਾ ਸਕੀਮ ਦੀ ਉਦਾਹਰਣ ਦਿੰਦਿਆਂ ਕੰਗ ਨੇ ਕਿਹਾ ਕਿ ਮਹਿੰਗਾਈ ਨੇ ਗਰੀਬ ਲੋਕਾਂ ਦੀ ਜ਼ਿੰਦਗੀ ਨੂੰ ਇਸ ਹੱਦ ਤੱਕ ਪ੍ਰਭਾਵਿਤ ਕੀਤਾ ਹੈ ਕਿ ਇਸ ਸਕੀਮ ਤਹਿਤ ਕਰੀਬ 9 ਕਰੋੜ ਲੋਕਾਂ ਨੂੰ ਮਿਲੇ ਗੈਸ ਸਿਲੰਡਰਾਂ ਵਿੱਚੋਂ 4 ਕਰੋੜ ਤੋਂ ਵੱਧ ਲਾਭਪਾਤਰੀ ਆਪਣੇ ਸਿਲੰਡਰਾਂ ਨੂੰ ਰੀਫਿਲ ਨਹੀਂ ਕਰਵਾਉਂਦੇ

ਪੰਜਾਬ 'ਚ ਨਵੇਂ AG ਦੀ ਨਿਯੁਕਤੀ 'ਤੇ ਕਸੂਤੀ ਘਿਰੀ 'ਆਪ' ਸਰਕਾਰ, ਵਿਰੋਧੀਆਂ ਨੇ ਕੀਤੇ ਵੱਡੇ ਸਵਾਲ

 ਭਾਜਪਾ ਆਗੂ ਸੁਨੀਲ ਜਾਖੜ ਨੇ ਤਨਜ ਕਸਦਿਆਂ ਕਿਹਾ ਕਿ ਭਗਵੰਤ ਮਾਨ ਵੀ ਪਿਛਲੀ ਕਾਂਗਰਸ ਸਰਕਾਰ ਦੀ ਚਰਨਜੀਤ ਚੰਨੀ ਦੇ ਰਾਹ 'ਤੇ ਚੱਲ ਰਹੇ ਹਨ। ਪਹਿਲਾਂ ਡੀਜੀਪੀ ਅਤੇ ਫਿਰ ਏਜੀ ਨੂੰ ਹਟਾਇਆ ਗਿਆ। 

ਸੰਸਦ ਮੈਂਬਰ ਸਿਮਰਨਜੀਤ ਮਾਨ ਦਾ ਜਨਰਲ ਡਾਇਰ ਨੂੰ ਸਨਮਾਨਿਤ ਕਰਨ ਵਾਲੇ ਆਪਣੇ ਨਾਨੇ ਦਾ ਬਚਾਅ ਕਰਨਾ ਸ਼ਰਮਨਾਕ : ‘ਆਪ’

ਕੰਗ ਨੇ ਕਿਹਾ ਕਿ ਸਿਮਰਨਜੀਤ ਮਾਨ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਹੁਣ ਜੱਲਿਆਂਵਾਲਾ ਬਾਗ਼ ਸਾਕਾ ਵਿੱਚ ਆਪਣੀਆਂ ਜਾਨਾਂ ਗਵਾਉਣ ਵਾਲੇ ਸੈਂਕੜੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ।

ਸੱਤਾ ’ਚ ਰਹਿੰਦਿਆ ਅਕਾਲੀ-ਭਾਜਪਾ ਤੇ ਕਾਂਗਰਸ ਨੇ ਪੰਜਾਬ ਦੀ ਪਿੱਠ ’ਚ ਮਾਰਿਆ ਛੁਰਾ : ਆਪ

ਕੰਗ ਨੇ ਵਿਰੋਧੀ ਪਾਰਟੀਆਂ ਉਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਪੰਜਾਬ ਦਾ ਹੱਕ ਕਮਜ਼ੋਰ ਕਰਨ ਦਾ ਦੋਸ਼ ਲਗਾ ਰਹੇ ਹਨ, ਪਰ ਖੁਦ ਇਨ੍ਹਾਂ ਅਕਾਲੀ ਤੇ ਕਾਂਗਰਸੀਆਂ ਨੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ।

ਮੁੱਖ ਮੰਤਰੀ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ

ਭਗਵੰਤ ਮਾਨ ਦਾ ਇਕ ਹੋਰ ਅਪਮਾਨ ਤੇ ਪੰਜਾਬ ਦੇ ਲੀਡਰਾਂ ਦੇ ਅਧਿਕਾਰਾਂ 'ਤੇ ਕਬਜ਼ਾ! ਇਹ ਅਖੌਤੀ ਕਮੇਟੀ ਦਿੱਲੀ ਵਰਗੇ ਲੀਡਰਾਂ ਦੇ ਕੰਟਰੋਲ ਨੂੰ ਜਾਇਜ਼ ਠਹਿਰਾਉਣ ਲਈ ਹੈ। ਇਹ ਕਮੇਟੀ ਰਾਘਵ ਚੱਢਾ ਅਤੇ ਉਸ ਵਰਗੇ ਲੀਡਰਾਂ ਲਈ ਪੰਜਾਬ ਦਾ ਪ੍ਰਸ਼ਾਸਨ ਚਲਾਉਣ ਲਈ ਰਾਹ ਪੱਧਰਾ ਕਰੇਗੀ! ਇਸ ਨੇ ਸਾਡੇ ਮੁੱਖ ਮੰਤਰੀ ਦੇ ਅਧਿਕਾਰਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ।"

ਮੀਂਹ 'ਚ ਸੜਕ ਬਣਾ ਰਹੇ PWD ਦੇ 4 ਇੰਜੀਨੀਅਰ ਸਸਪੈਂਡ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁਅੱਤਲ

ਮਾਹਿਲਪੁਰ ਬਲਾਕ ਦੇ ਪਿੰਡ ਨੰਗਲ ਖਿਲਦੀਆ ਅਤੇ ਸ਼ੇਰਪੁਰ ਨੂੰ ਇਸ ਰਾਹੀਂ ਜੋੜਿਆ ਜਾ ਰਿਹਾ ਹੈ। ਇਸੇ ਦੌਰਾਨ ‘ਆਪ’ ਵਰਕਰ ਗੁਰਵਿੰਦਰ ਸਿੰਘ ਨੇ ਉਸ ਨੂੰ ਰੋਕ ਲਿਆ। ਉਨ੍ਹਾਂ ਮੀਂਹ ਵਿੱਚ ਸੜਕ ਨਾ ਬਣਾਉਣ ਲਈ ਕਿਹਾ। ਇਸ ਦੇ ਬਾਵਜੂਦ ਉਸ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰਕੇ ਕੰਮ ਜਾਰੀ ਰੱਖਿਆ।

ਡਰੱਗ ਮਾਫੀਆ 'ਤੇ ਮਾਨ ਸਰਕਾਰ ਦਾ ਹਮਲਾ, ਪੁਲਿਸ ਦੀ ਛਾਪੇਮਾਰੀ ਦੀ AAP ਨੇ ਕੀਤੀ ਸ਼ਲਾਘਾ

ਰਾਘਵ ਚੱਢਾ ਨੇ ਟਵੀਟ ਕੀਤਾ, "ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸੀਐਮ ਸਰਕਾਰ ਦੀ ਵੱਡੀ ਕਾਰਵਾਈ। ਪੰਜਾਬ ਦੇ ਉੱਚ ਪੁਲਿਸ ਅਧਿਕਾਰੀ ਖੁਦ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਅਰਵਿੰਦ ਕੇਜਰੀਵਾਲ ਜੀ ਨੇ ਚੋਣਾਂ ਤੋਂ ਪਹਿਲਾਂ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਗਰੰਟੀ ਦਿੱਤੀ ਸੀ।  ਨਸ਼ਿਆਂ ਤੇ ਮਾਨ ਦਾ ਵਾਰ!"

ਆਪ ਪਾਰਟੀ 'ਚੋਂ ਬਰਖਾਸਤ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਅਦਾਲਤ ਤੋਂ ਵੱਡੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

ਮੁੱਖ ਮੰਤਰੀ ਮਾਨ ਨੇ ਉਸਨੂੰ ਕੈਬਨਿਟ ਦੇ ਸਿਹਤ ਮੰਤਰੀ ਵਜੋਂ ਬਰਖਾਸਤ ਕਰ ਦਿੱਤਾ ਅਤੇ ਉਸ ਖਿਲਾਫ਼ ਕਾਨੂੰਨੀ ਕਾਰਵਾਈ ਚਲਵਾਈ।ਸਿੰਗਲਾ 24 ਮਈ ਤੋਂ ਜੇਲ੍ਹ 'ਚ ਬੰਦ ਸੀ।ਵਿਜੇ ਸਿੰਗਲਾ ਦੀ ਬਰਖਾਸਤਗੀ ਮਗਰੋਂ ਭਗਵੰਤ ਮਾਨ ਨੇ ਖ਼ੁਦ ਹੀ ਸਿਹਤ ਮੰਤਰਾਲਾ ਸੰਭਾਲ ਲਿਆ ਸੀ।

ਪੰਜਾਬ ਸਰਕਾਰ ਵੱਲੋਂ 2022-23 ਦੌਰਾਨ 315 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੂਰੀ ਇਮਾਨਦਾਰੀ ਨਾਲ ਲੋਕ ਹਿੱਤ ‘ਚ ਕੰਮ ਰਹੇਗੀ।

'ਆਪ' ਸਰਕਾਰ ਵੱਲੋਂ ਸ਼ਹਿਰਾਂ ਲਈ 2336 ਕਰੋੜ ਦਾ ਐਲਾਨ, ਬਣਾਏ ਜਾਣਗੇ 17117 ਨਵੇਂ ਘਰ

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਲਈ 2347 ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਨਾਲੋਂ 48.94 ਫੀਸਦੀ ਵੱਧ ਹਨ। ਜਲ ਸਰੋਤਾਂ ਦੇ ਵੱਖ-ਵੱਖ ਪ੍ਰੋਜੈਕਟਾਂ ਲਈ 2547 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ 2217 ਕਿਲੋਮੀਟਰ ਸੜਕ ਦੀ ਮੁਰੰਮਤ ਕੀਤੀ ਜਾਵੇਗੀ ਤੇ 4800 ਕਿਲੋਮੀਟਰ ਨਵੀਂ ਸੜਕ ਬਣਾਈ ਜਾਵੇਗੀ।

ਵਿਧਾਨ ਸਭਾ ਦੀ ਤਰ੍ਹਾਂ ਸੰਗਰੂਰ ਜ਼ਿਮਨੀ ਚੋਣ ’ਚ ਹੋਵੇਗੀ ਇੱਕ ਤਰਫ਼ਾ ਜਿੱਤ : ‘ਆਪ'

ਵਿਧਾਨ ਸਭਾ ਚੋਣਾ ਦੀ ਤਰ੍ਹਾਂ ਇਸ ਜ਼ਿਮਨੀ ਚੋਣ ’ਚ ਵੀ ਆਮ ਆਦਮੀ ਪਾਰਟੀ ਦੀ ਇੱਕ ਤਰਫ਼ਾ ਜਿੱਤ ਹੋਵੇਗੀ। ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਕਿਸੇ ਵੀ ਥਾਂ ਆਮ ਆਦਮੀ ਪਾਰਟੀ ਦੇ ਮੁਕਾਬਲੇ ਵਿੱਚ ਨਹੀਂ ਹਨ 

ਕੇਂਦਰ ਸਰਕਾਰ ਨੇ ਦਿੱਲੀ 'ਚ 53 ਮੰਦਰਾਂ ਨੂੰ ਤੋੜਣ ਲਈ ਲਿਖੀ ਚਿੱਠੀ, ਬੀਜੇਪੀ ਦਾ ਅਸਲੀ ਚਿਹਰਾ ਆਇਆ ਸਾਹਮਣੇ

ਸੰਜੇ ਸਿੰਘ ਨੇ ਦੱਸਿਆ ਕਿ ਕਾਲੀ ਮੰਦਰ, ਹਨੂੰਮਾਨ ਮੰਦਰ, ਕ੍ਰਿਸ਼ਨਾ ਅਧਿਆਤਮਿਕ ਕੁਟੀਰ ਮੰਦਰ, ਸ਼੍ਰੀ ਰਾਮ ਪ੍ਰਾਚੀਨ ਮੰਦਰ, ਗੁਰੂਗਾਓਂ ਵਾਲੀ ਮਾਤਾ ਮੰਦਰ, ਕਸਤੂਰਬਾ ਨਗਰ ਵਿੱਚ ਹਨੂੰਮਾਨ ਮੰਦਰ ਅਤੇ ਤਿਆਗਰਾਜ ਵਿੱਚ ਇੱਕ ਮਕਬਰਾ ਹੈ। ਨਗਰ ਬਣਾਉਣਾ ਹੈ, ਤੋੜਨ ਦੀ ਯੋਜਨਾ ਹੈ।

 

ਜ਼ਿਮਨੀ ਚੋਣ ਤੋਂ ਪਹਿਲਾ 'ਆਪ' ਨੇ ਭਾਜਪਾ ਨੂੰ  ਦਿੱਤਾ ਜ਼ਬਰਦਸਤ ਝਟਕਾ, ਜ਼ਿਲ੍ਹਾ ਪੱਧਰੀ ਆਗੂ 'ਆਪ' 'ਚ ਸ਼ਾਮਲ

ਭਾਜਪਾ ਤੋਂ ਕਿਨਾਰਾ ਕਰ ਰਹੇ ਆਗੂਆਂ ਨੇ ਕਿਹਾ ਕਿ ਕੇਵਲ ਢਿੱਲੋਂ ਜੋ ਕਿ ਨਿੱਜੀ ਸਵਾਰਥਾਂ ਕਰਕੇ ਚਾਰ ਦਿਨ ਪਹਿਲਾਂ ਪਾਰਟੀ 'ਚ ਆਏ, ਨੂੰ ਭਾਜਪਾ ਵੱਲੋਂ ਸੰਗਰੂਰ ਲੋਕ ਸਭਾ ਲਈ ਉਮੀਦਵਾਰ ਚੁਣੇ ਜਾਣ ਕਾਰਨ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਹੈ। 

ਸੰਗਰੂਰ ਲੋਕ ਸਭਾ ਸੀਟ ਜਿੱਤਣ 'ਚ ਲੱਗੀ 'ਆਪ', ਕੇਜਰੀਵਾਲ ਤੇ ਭਗਵੰਤ ਮਾਨ ਨੇ ਕੱਢਿਆ ਰੋਡ ਸ਼ੋਅ

ਸੰਗਰੂਰ ਲੋਕ ਸਭਾ ਵਿੱਚ ਸੀਐਮ ਭਗਵੰਤ ਮਾਨ ਹੀ ਖੜ੍ਹੇ ਸੀ। ਉਹ ਲਗਾਤਾਰ ਦੋ ਵਾਰ ਇੱਥੋਂ ਸੰਸਦ ਮੈਂਬਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੰਤਰੀ ਵੀ ਇੱਥੇ ਪ੍ਰਚਾਰ ਕਰ ਰਹੇ ਹਨ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਵੀ ਇੱਥੇ ਚੋਣ ਪ੍ਰਚਾਰ ਕੀਤਾ ਹੈ। 'ਆਪ' ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਪਿੰਡ-ਪਿੰਡ ਪ੍ਰਚਾਰ 'ਤੇ ਲਗਾ ਦਿੱਤਾ ਹੈ।

ਦਹਾਕਿਆਂ ਤੋਂ ਫ਼ੈਲੇ ਮਾਫ਼ੀਆ ਦੀ ਸੰਘੀ ਨੱਪ ਕੇ ਪੰਜਾਬ ਨੂੰ ਵਿੱਤੀ ਸੰਕਟ 'ਚੋਂ ਬਾਹਰ ਕੱਢਣ ਲਈ ਆਪ ਸਰਕਾਰ ਗੰਭੀਰ : ਹਰਪਾਲ ਸਿੰਘ ਚੀਮਾ 

ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਇੱਕ ਇੱਕ ਕਰਕੇ ਹਰ ਮਾਫ਼ੀਆ ਦੀ ਸੰਘੀ ਨੱਪ ਰਹੀ ਹੈ ਅਤੇ ਜਲਦ ਹੀ ਪੰਜਾਬ ਮਾਫ਼ੀਆ ਮੁਕਤ ਸੂਬਾ ਹੋਵੇਗਾ। ਉਹਨਾਂ ਕਿਹਾ ਕਿ ਜਿਹੜਾ ਪੈਸਾ ਪਹਿਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟ ਲੀਡਰਾਂ ਦੀਆਂ ਜੇਬਾਂ ਵਿੱਚ ਜਾਂਦਾ ਸੀ

ਸਿੱਧੂ ਮੂਸੇਵਾਲਾ ਕਤਲ ਕਾਂਡ ਮਗਰੋਂ ਪੱਬਾਂ ਭਾਰ 'ਆਪ', ਸੀਐਮ ਭਗਵੰਤ ਮਾਨ ਨੇ ਛੇ ਮੰਤਰੀਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

 ਆਪ ਨੇ ਸੋਮਵਾਰ ਨੂੰ ਸੰਗਰੂਰ ਵਿੱਚ ਆਪਣਾ ਗੜ੍ਹ ਬਰਕਰਾਰ ਰੱਖਣ ਲਈ ਛੇ ਮੰਤਰੀਆਂ ਨੂੰ ਚੋਣ ਪ੍ਰਚਾਰ ਲਈ ਤਾਇਨਾਤ ਕੀਤਾ ਹੈ। ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਬ੍ਰਹਮ ਸ਼ੰਕਰ ਜ਼ਿੰਪਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਨੂੰ ਸੰਗਰੂਰ ਸੰਸਦੀ ਹਲਕੇ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ

Advertisement