ਐਨਡੀਆਰਐਫ ਦੀਆਂ 13 ਟੀਮਾਂ ਤੱਟਵਰਤੀ ਮਹਾਰਾਸ਼ਟਰ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਦੋਂ ਕਿ ਕੁਝ ਟੀਮਾਂ ਪੱਛਮੀ ਮਹਾਰਾਸ਼ਟਰ ਦੇ ਸਤਾਰਾ ਅਤੇ ਕੋਲਹਾਪੁਰ ਜ਼ਿਲ੍ਹਿਆਂ ਵਿੱਚ ਤਾਇਨਾਤ ਹਨ ਜੋ ਹਾਲ ਹੀ ਵਿੱਚ ਭਿਆਨਕ ਹੜ੍ਹਾਂ ਦੀ ਮਾਰ ਹੇਠ ਹਨ।
ਸਕਾਈਮੇਟ ਮੌਸਮ ਦੀ ਰਿਪੋਰਟ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਸਿੱਕਮ, ਉੱਤਰ ਪੂਰਬੀ ਭਾਰਤ ਦੇ ਕੁਝ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।