Supreme Court: ਸੰਵਿਧਾਨ ਤੋਂ ਨਹੀਂ ਹਟੇਗਾ 'ਸਮਾਜਵਾਦੀ' ਤੇ 'ਧਰਮ ਨਿਰਪੱਖ' ਸ਼ਬਦ, ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਨਾਲ ਹੀ ਕਹੀ ਇਹ ਗੱਲ
Supreme Court On Constitution Amendment:ਸੁਪਰੀਮ ਕੋਰਟ ਨੇ ਸੋਮਵਾਰ 25 ਨਵੰਬਰ ਨੂੰ ਇਹ ਇਤਿਹਾਸ ਫੈਸਲਾ ਸੁਣਾਇਆ। ਕੋਰਟ ਨੇ ਸੰਵਿਧਾਨ ਦੀ ਪ੍ਰਸਤਾਵਨਾ 'ਚ 1976 'ਚ ਪਾਸ ਹੋਏ 42ਵੀਂ ਸੋਧ ਦੇ ਅਨੁਸਾਰ, 'ਸਮਾਜਵਾਦੀ' ਤੇ 'ਧਰਮ ਨਿਰਪੱਖ' ਸ਼ਬਦਾਂ ਨੂੰ ਸ਼ਾਮਲ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜਿਸ ਦਾ ਮਤਲਬ ਹੈ ਕਿ ਸੰਵਿਧਾਨ ਵਿੱਚੋਂ 'ਸਮਾਜਵਾਦੀ' ਤੇ 'ਧਰਮ ਨਿਰਪੱਖ' ਸ਼ਬਦਾਂ ਨੂੰ ਬਾਹਰ ਨਹੀਂ ਕੱਢਿਆ ਜਾਵੇਗਾ।