Organized Crime: ਜਲੰਧਰ ਤੇ ਮੋਗਾ 'ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਬੰਬੀਹਾ-ਕੌਸ਼ਲ ਗੈਂਗ ਦੇ 9 ਮੈਂਬਰ ਹਥਿਆਰਾਂ ਸਮੇਤ ਗ੍ਰਿਫਤਾਰ, ਕਰ ਰਹੇ ਸੀ ਹਮਲੇ ਦੀ ਤਿਆਰੀ
ਜਲੰਧਰ ਪੁਲਿਸ ਨੂੰ ਬੰਬੀਹਾ-ਕੌਸ਼ਲ ਗੈਂਗ ਖਿਲਾਫ ਮੁਹਿੰਮ 'ਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਮੈਂਬਰਾਂ ਕੋਲੋਂ 9 ਹਥਿਆਰ ਵੀ ਬਰਾਮਦ ਕੀਤੇ ਹਨ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਹੈ।