ਸ਼ਰਾਬ ਦੇ ਠੇਕੇਦਾਰਾਂ ਵੱਲੋਂ ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਦਾ ਬਾਈਕਾਟ ਕਰਨ ਦਾ ਐਲਾਨ
ਸਰਕਾਰ ਵੱਲੋਂ ਲੋਟਰੀ ਸਿਸਟਮ ਬੰਦ ਕਰਕੇ ਟੈਂਡਰ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ ਜੋ ਕਿ ਗ਼ਲਤ ਹੈ, ਕਿਉਂਕਿ ਇਸ ਨਾਲ ਛੋਟੇ ਠੇਕੇਦਾਰ ਖਤਮ ਹੋ ਜਾਣਗੇ । ਸਰਕਾਰ ਨੇ ਲੋਕਲ ਪੱਧਰ ਤੇ L1 ਲਾਇਸੈਂਸ ਵੀ ਬੰਦ ਕਰ ਦਿੱਤਾ ਹੈ, ਜਿਸ ਨਾਲ ਹੁਣ ਵੱਡੇ ਠੇਕੇਦਾਰ ਦੀ ਮਨਮਰਜ਼ੀ ਚੱਲੇਗੀ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਨਵੀਂ ਐਕਸਾਈਜ਼ ਪਾਲਿਸੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।