ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਚੰਡੀਗੜ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਦੇ ਮੱਦੇਨਜਰ ਇਹ ਸਾਹਮਣੇ ਆਇਆ ਹੈ
ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਸਾਰੇ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫ਼ਤਰਾਂ, ਇਨਡੋਰ ਅਤੇ ਆਊਟਡੋਰ ਮੀਟਿੰਗਾਂ, ਮਾਲਜ਼, ਜਨਤਕ ਥਾਵਾਂ 'ਤੇ ਮਾਸਕ ਪਹਿਨਣ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।
1 ਅਪ੍ਰੈਲ ਤੋਂ ਪੰਜਾਬ 'ਚ 1925 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 3 ਮੌਤਾਂ ਮੁਹਾਲੀ ਵਿੱਚ ਹੋਈਆਂ ਹਨ। ਲੁਧਿਆਣਾ 'ਚ 2 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਲੰਧਰ, ਗੁਰਦਾਸਪੁਰ, ਕਪੂਰਥਲਾ, ਮਾਨਸਾ ਤੇ ਮੋਗਾ ਵਿੱਚ 1-1 ਮਰੀਜ਼ ਦੀ ਮੌਤ ਹੋ ਚੁੱਕੀ ਹੈ।