Thursday, April 03, 2025

Drugs in punjab

Mohali News: ਜਾਨਲੇਵਾ ਬਣ ਰਿਹਾ ਨਸ਼ਾ, ਸਪਲਾਈ ਤੇ ਡਰੱਗ ਮਨੀ ਵਿਵਾਦ 'ਚ ਨੌਜਵਾਨ ਦੇ ਸੀਨੇ ;ਚ ਛੁਰਾ ਮਾਰ ਕੀਤਾ ਕਤਲ

Punjab News: ਤਕ ਦੀ ਪਛਾਣ ਦਿਲਾਵਰ (35) ਵਾਸੀ ਢਕੋਲੀ ਵਜੋਂ ਹੋਈ ਹੈ, ਜਦਕਿ ਜ਼ਖਮੀ ਸੁਭਾਸ਼ (25) ਵਾਸੀ ਕਰਨਾਲ ਹਰਿਆਣਾ ਵਜੋਂ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਲਾਸ਼ ਨੂੰ ਸਿਵਲ ਹਸਪਤਾਲ ਡੇਰਾਬਸੀ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਇਸ ਦੌਰਾਨ ਜ਼ਖ਼ਮੀ ਦਾ ਚੰਡੀਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ।

Punjab News: ਪੰਜਾਬ 'ਚ ਨਸ਼ੇ ਦੀ ਵੱਡੀ ਖੇਪ ਜ਼ਬਤ: 105 ਕਿੱਲੋ ਹੈਰੋਇਨ ਸਣੇ ਵਿਦੇਸ਼ੀ ਡਰੱਗ ਤਸਕਰ ਗਿਰੋਹ ਦਾ ਪਰਦਾਫਾਸ਼, ਹਥਿਆਰ ਬਰਾਮਦ

ਇਸ ਕਾਰਵਾਈ ਵਿੱਚ ਪੁਲਿਸ ਨੇ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਡੀਐਮਆਰ (ਡਾਈਮੇਥਾਈਲ ਡਾਈਥੋਕਸੀ ਬੈਂਜ਼ਾਈਲ) ਅਤੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਨਵ ਭੁੱਲਰ ਦੇ ਦੋ ਸਾਥੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਨਸ਼ਿਆਂ ਵਿਰੁੱਧ ਜੰਗ: ਇਕ ਮਹੀਨੇ 'ਚ ਫੜੇ ਗਏ 2205 ਨਸ਼ਾ ਤਸਕਰਾਂ 'ਚੋਂ 260 ਵੱਡੀਆਂ ਮੱਛੀਆਂ; 49 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਬਾਰੇ ਮਹੀਨਾਵਾਰ ਅਪਡੇਟਸ ਦਿੰਦਿਆਂ, ਆਈਜੀਪੀ ਨੇ ਕਿਹਾ ਕਿ ਪੁਲਿਸ ਨੇ 30 ਕਿਲੋਗ੍ਰਾਮ ਹੈਰੋਇਨ, 75 ਕਿਲੋਗ੍ਰਾਮ ਅਫੀਮ, 69 ਕਿਲੋਗ੍ਰਾਮ ਗਾਂਜਾ ਅਤੇ 185 ਕੁਇੰਟਲ ਭੁੱਕੀ ਬਰਾਮਦ ਕੀਤੀ ਹੈ 

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ : ਪੰਜਾਬ ਪੁਲਿਸ ਦੀ ਸੂਹ 'ਤੇ ਹੁਣ ਮੁੰਬਈ ਦੇ ਨਹਾਵਾ ਸ਼ੇਵਾ ਬੰਦਰਗਾਹ ਤੋਂ 73 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਵੱਲੋਂ ਇਹ ਵੱਡੀ ਖੇਪ ਗੁਜਰਾਤ ਦੇ ਮੁੰਦਰਾ ਬੰਦਰਗਾਹ 'ਤੇ ਇੱਕ ਕੰਟੇਨਰ ਤੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਦੇ 72 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤੀ ਗਈ ਹੈ। ਇਸ ਬਰਾਮਦਗੀ ਨਾਲ ਪੰਜਾਬ ਪੁਲਿਸ ਨੇ ਤਿੰਨ ਦਿਨਾਂ ਅੰਦਰ ਕੁੱਲ 148 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤਕ ਰੁਕਾਂਗੇ ਨਹੀਂ!

ਟਵਿੱਟਰ ਅਕਾਊਂਟ 'ਤੇ  ਲਿਖਿਆ ਕਿ ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ...ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ। ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ।

ਅੰਮ੍ਰਿਤਸਰ 'ਚ ਬੀਐਸਐਫ ਨੇ 3 ਪੈਕਟ ਹੈਰੋਇਨ ਕੀਤੀ ਬਰਾਮਦ, ਕੌਮਾਂਤਰੀ ਕੀਮਤ ਕਰੋੜਾਂ 'ਚ

ਨਸ਼ਿਆਂ ਨੇ ਕਈ ਘਰਾਂ ਦੇ ਚਿਰਾਗ ਬੁਝਾਏ ਹਨ। ਨਸ਼ਾ ਪੰਜਾਬ ਦੇ ਅਹਿਮ ਮੁੱਦਿਆਂ ਵਿਚੋਂ ਇਕ ਹੈ। ਪੰਜਾਬ ਦੀ ਜਵਾਨੀ ਨਸ਼ਿਆਂ ਵਿਚ ਗਲਤਾਨ ਹੁੰਦੀ ਜਾ ਰਹੀ ਹੈ। ਮਾਨ ਸਰਕਾਰ ਵੱਲੋਂ ਨਸ਼ਿਆਂ 'ਤੇ ਰੋਕ ਲਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤਾ ਜਾ ਰਹੀ ਹੈ। 

Advertisement