Thursday, April 03, 2025

Goldie Brar

Red Corner Notice: ਹਰਵਿੰਦਰ ਰਿੰਦਾ ਤੇ ਗੋਲਡੀ ਬਰਾੜ ਖਿਲਾਫ ਇੰਟਰਪੋਲ ਵੱਲੋਂ ਰੈੱਡ ਕਾਰਨਰ ਨੋਟਿਸ ਜਾਰੀ

ਇੰਟਰਪੋਲ ਹੈੱਡਕੁਆਰਟਰ ਨੇ ਦੋਵਾਂ ਅਪਰਾਧੀਆਂ ਦੀ ਜਾਂਚ ਤੋਂ ਬਾਅਦ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਇਸ ਰੈੱਡ ਕਾਰਨਰ ਨੋਟਿਸ ਦੇ ਜਾਰੀ ਹੋਣ ਤੋਂ ਬਾਅਦ ਹੁਣ ਇੰਟਰਪੋਲ ਦੇ ਸਾਰੇ ਮੈਂਬਰ ਦੇਸ਼ਾਂ ਦੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਦੋਵਾਂ ਨੂੰ ਗ੍ਰਿਫਤਾਰ ਕਰਨ ਦੇ ਅਧਿਕਾਰ ਮਿਲ ਗਏ ਹਨ।

ਮੂਸੇਵਾਲਾ ਕਤਲ ਕਾਂਡ : ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਸਬੰਧੀ ਸੀਬੀਆਈ ਨੇ ਪੰਜਾਬ ਪੁਲਿਸ 'ਤੇ ਫੋੜਿਆ ਭਾਂਡਾ 

ਮੀਡੀਆ ਰਿਪੋਰਟਾਂ ਅਨੁਸਾਰ, ਇਹ ਜ਼ਿਕਰ ਕੀਤਾ ਗਿਆ ਸੀ ਕਿ ਪੰਜਾਬ ਪੁਲਿਸ ਨੇ 19 ਮਈ, 2022 ਨੂੰ ਸੀਬੀਆਈ ਨੂੰ ਗੋਲਡੀ ਬਰਾੜ ਦੇ ਨਾਮ 'ਤੇ ਇੰਟਰਪੋਲ ਤੋਂ ਰੈੱਡ ਨੋਟਿਸ (ਆਰਸੀਐਨ) ਜਾਰੀ ਕਰਨ ਲਈ ਇੱਕ ਪ੍ਰਸਤਾਵ ਭੇਜਿਆ ਸੀ, ਤਾਂ ਜੋ ਉਸਦੀ ਹਵਾਲਗੀ ਦਾ ਰਾਹ ਪੱਧਰਾ ਕੀਤਾ ਜਾ ਸਕੇ।

ਸਿੱਧੂ ਮੂਸੇਵਾਲਾ ਕਤਲ ਕੇਸ: ਵਿਦੇਸ਼ 'ਚ ਬੈਠੇ ਚੋਟੀ ਦੇ ਗੈਂਗਸਟਰ ਗੋਲਡੀ ਬਰਾੜ, ਹਰਵਿੰਦਰ ਰਿੰਦਾ ਖਿਲਾਫ਼ ਅੰਤਰਰਾਸ਼ਟਰੀ ਗ੍ਰਿਫਤਾਰੀ ਵਾਰੰਟ ਲਈ ਪੰਜਾਬ ਵੱਲੋਂ ਠੋਸ ਯਤਨ ਜਾਰੀ

ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ 10 ਦਿਨ ਪਹਿਲਾਂ 19 ਮਈ, 2022 ਨੂੰ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਜਵੀਜ਼ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀ.ਬੀ.ਆਈ.) ਨੂੰ ਭੇਜ ਦਿੱਤੀ ਸੀ, ਤਾਂ ਜੋ ਉਸ ਨੂੰ ਕਾਬੂ ਕਰਕੇ ਭਾਰਤ ਲਿਆਉਣ ਦਾ ਰਾਹ ਪੱਧਰਾ ਕੀਤਾ ਜਾ ਸਕੇ।

ਬਠਿੰਡਾ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ 3 ਨਜ਼ਦੀਕੀ ਸਾਥੀ ਗ੍ਰਿਫਤਾਰ ; 4 ਪਿਸਤੌਲ ਤੇ ਅਸਲਾ ਬਰਾਮਦ

ਡੀਆਈਜੀ ਭੁੱਲਰ ਨੇ ਦੱਸਿਆ ਕਿ ਤਿੰਨੋਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ। ਸਚਿਨ ਅਤੇ ਹਿੰਮਤਵੀਰ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਅਤੇ ਦਿੱਲੀ ਵਿੱਚ ਨਸ਼ਾ ਤਸਰਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ।

Advertisement