Punjab News: VIP ਨੰਬਰ ਕੌਡੀਆਂ ਦੇ ਭਾਅ ਕੀਤੇ ਜਾਰੀ, ਕਿੰਨਿਆਂ ਤੋਂ ਰਿਕਵਰੀ ਬਾਕੀ, ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਡੀਟੇਲ
VIP Numbers Scandal: ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਦੇ ਹੁਕਮਾਂ ’ਤੇ ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਈ ਗਈ ਸੀ ਅਤੇ ਅਦਾਲਤ ਨੂੰ ਦੱਸਿਆ ਗਿਆ ਸੀ ਕਿ ਚਰਨਦੀਪ ਸਿੰਘ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।