India Canada News: 'ਕੈਨੇਡਾ 'ਚ ਖਾਲਿਸਤਾਨੀ ਮੌਜੂਦ', ਜਸਟਿਨ ਟਰੂਡੋ ਦਾ ਕਬੂਲਨਾਮਾ, ਖਾਲਿਸਤਾਨੀ ਪੱਖੀਆਂ ਦੇ ਦੀਵਾਲੀ ਪ੍ਰੋਗਰਾਮ 'ਚ ਹੋਏ ਸੀ ਸ਼ਾਮਲ
ਮੀਡੀਆ ਰਿਪੋਰਟਾਂ ਮੁਤਾਬਕ ਟਰੂਡੋ ਨੇ ਪਿਛਲੇ ਹਫਤੇ ਓਟਾਵਾ ਦੇ ਪਾਰਲੀਮੈਂਟ ਹਿੱਲ 'ਤੇ ਦੀਵਾਲੀ ਦੇ ਮੌਕੇ 'ਤੇ ਆਯੋਜਿਤ ਇਕ ਪ੍ਰੋਗਰਾਮ 'ਚ ਹਿੱਸਾ ਲਿਆ ਸੀ। ਇੱਥੇ ਉਨ੍ਹਾਂ ਨੇ ਭਾਰਤੀ ਪ੍ਰਵਾਸੀਆਂ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਸੀ ਕਿ ਕੈਨੇਡਾ ਵਿੱਚ ਖਾਲਿਸਤਾਨ ਦੇ ਸਮਰਥਕ ਬਹੁਤ ਹਨ, ਪਰ ਉਹ ਸਿੱਖ ਕੌਮ ਦੀ ਪ੍ਰਤੀਨਿਧਤਾ ਨਹੀਂ ਕਰਦੇ।