ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਅੱਗ 'ਤੇ ਕਾਬੂ ਨਹੀਂ ਪਾ ਸਕੀਆਂ। ਬਾਅਦ ਵਿੱਚ ਜਦੋਂ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਤਾਂ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗ ਲੱਗਣ ਦੀ ਘਟਨਾ ਨੂੰ ਲੈ ਕੇ ਟਵੀਟ ਕੀਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਨਾਨਕ ਹਸਪਤਾਲ ਵਿੱਚ ਅੱਗ ਲੱਗਣ ਦੀ ਮੰਦਭਾਗੀ ਘਟਨਾ ਦੀ ਖ਼ਬਰ ਮਿਲੀ।