Punjab News Today: ਜਲੰਧਰ (ਦਿਹਾਤੀ) ਦੇ ਪਿੰਡ ਕੰਗਣੀਵਾਲ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ 50 ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਸੀਪੀ ਸਵਪਨ ਸ਼ਰਮਾ ਨੇ ਖੁਦ ਇਸ ਆਪ੍ਰੇਸ਼ਨ ਦੀ ਨਿਗਰਾਨੀ ਕੀਤੀ।
ਪੰਜਾਬ ਦੀ ਜਲੰਧਰ ਦਿਹਾਤੀ ਪੁਲਿਸ ਨੇ ਕੈਨੇਡਾ ਅਧਾਰਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਦੇ ਇੱਕ ਅਹਿਮ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਪੱਟੀ ਤੋਂ ਜਨਵਰੀ 2024 ਵਿੱਚ ‘ਆਪ’ ਆਗੂ ਸੰਨੀ ਚੀਮਾ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦਾ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਗਿੱਲ ਵਾਸੀ ਠੋਲੂ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਮੁੱਖ ਸਹਿਯੋਗੀ ਸਮੇਤ ਚਾਰ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਦੋਸ਼ੀ ਲਖਵਿੰਦਰ ਸਿੰਘ ਨੂੰ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਕਈ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
ਜਲੰਧਰ ਪੁਲਿਸ ਨੂੰ ਬੰਬੀਹਾ-ਕੌਸ਼ਲ ਗੈਂਗ ਖਿਲਾਫ ਮੁਹਿੰਮ 'ਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਮੈਂਬਰਾਂ ਕੋਲੋਂ 9 ਹਥਿਆਰ ਵੀ ਬਰਾਮਦ ਕੀਤੇ ਹਨ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਹੈ।
ਆਈਪੀਐਸ ਸਵਪਨ ਸ਼ਰਮਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ। ਸ਼ੂਟਰਾਂ ਖਿਲਾਫ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਤਰਨ ਤਾਰਨ ਤੇ ਬਠਿੰਡਾ ਵਿੱਚ 24 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।