ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਪ੍ਰਵਾਨ ਹੋਣ ਮਗਰੋਂ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਭੰਗ ਕਰਨ ਦਾ ਲਿਆ ਫੈਸਲਾ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਿਫਾਰਸ਼ਾਂ ਲਾਗੂ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਅਧਿਕਾਰ ਵੀ ਦਿੱਤੇ ਸਨ। ਕਮੇਟੀ ਨੇ ਸਿਫਾਰਸ਼ ਕੀਤੀ ਕਿ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰ ਕੇ ਨਵੇਂ ਸਿਰੇ ਤੋਂ ਬਣਾਇਆ ਜਾਵੇ ਅਤੇ ਪੰਥਕ ਤੇ ਪੰਜਾਬੀ ਹਿੱਤਾਂ ਤੇ ਕਦਰਾਂ ਕੀਮਤਾਂ ਅਨੁਸਾਰ ਪਾਰਟੀ 'ਚ ਨਵੀਂ ਰੂਹ ਫੂਕੀ ਜਾਵੇ