Saturday, April 05, 2025

Kuldeep Dhaliwal

ਖੇਤੀਬਾੜੀ ਮੰਤਰੀ ਧਾਲੀਵਾਲ ਨੇ ਸੂਬੇ ਦੀ ਕਿਸਾਨੀ ਨੂੰ ਸੰਕਟ 'ਚੋਂ ਕੱਢਣ ਲਈ ਕੇਂਦਰ ਕੋਲੋਂ ਵੱਡਾ ਆਰਥਿਕ ਪੈਕੇਜ ਮੰਗਿਆ

ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਹੈ ਕਿ ਪੰਜਾਬ ਨੇ ਪਿਛਲੇ ਚਾਰ ਦਹਾਕਿਆਂ ਵਿੱਚ ਅੰਨ ਦੇ ਘਾਟੇ ਵਿੱਚ ਦੇਸ਼ ਨੂੰ ਕਣਕ ਅਤੇ ਚੌਲ ਅਨਾਜ ਦਿੱਤੇ ਹਨ। ਇਸ ਪ੍ਰਕਿਰਿਆ ਵਿੱਚ 1000 ਸਾਲਾਂ ਤੋਂ ਬਣੀ ਮਿੱਟੀ ਵਿੱਚੋਂ ਪੌਸ਼ਟਿਕ ਤੱਤ ਖਤਮ ਹੋ ਗਏ ਹਨ

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ; ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ

ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਆਮ ਤੌਰ `ਤੇ ਪੰਜਾਬ ਵਿੱਚ ਜੱਦੀ ਪੁਸ਼ਤੀ ਪਸ਼ੂ ਦੀ ਸਾਂਭ-ਸੰਭਾਲ ਘਰੇਲੂ ਔਰਤਾਂ ਵੱਲੋਂ ਹੀ ਕੀਤੀ ਜਾਂਦੀ ਸੀ। ਇਸ ਲਈ ਜਰੂਰੀ ਹੈ ਕਿ ਵਿਭਾਗ ਵੱਲੋਂ ਮਹਿਲਾਵਾਂ ਲਈ ਇੱਕ ਨਿਰੋਲ ਸਕੀਮ ਉਲੀਕੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਰਾਜ ਸਰਕਾਰ ਵੱਲੋਂ ਮਹਿਲਾ ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਕਰਨ ਲਈ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ ਜਿਸ ਨਾਲ ਸੂਬੇ ਦੀਆਂ ਮਹਿਲਾਵਾਂ ਆਤਮ ਨਿਰਭਰ ਹੋ ਸਕਣਗੀਆਂ।

23 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਵੱਖ ਵੱਖ ਮੁੱਦਿਆਂ ‘ਤੇ ਸਰਕਾਰ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ

ਕੁਲਦੀਪ ਧਾਲੀਵਾਲ ਨੇ ਪੇਂਡੂ ਵਿਕਾਸ ਵਿਭਾਗ ‘ਚ ਨਵ-ਨਿਯੁਕਤ ਉਪ ਮੰਡਲ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਪੇਂਡੂ ਵਿਕਾਸ ਮੰਤਰੀ ਨੇ ਇਸ ਮੌਕੇ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਲਈ ਚਲਾਈ ਗਈ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕ ਆਪ ਮੁਹਾਰੇ ਸਵੈ ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆ ਰਹੇ ਹਨ।

ਪੇਂਡੂ ਵਿਕਾਸ ਵਿਭਾਗ ਨੇ ਪਿਛਲੇ 12 ਦਿਨਾਂ 'ਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ: ਕੁਲਦੀਪ ਧਾਲੀਵਾਲ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਰਫਤਾਰ ਮਾਲ ਮਹਿਕਮੇ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਕੁਝ ਹੌਲੀ ਹੋਈ ਸੀ।

ਪੰਚਾਇਤੀ ਜ਼ਮੀਨਾਂ ਦੀ ਬੋਲੀ 'ਚ ਹਰ ਵਰਗ ਨੂੰ ਨਿਯਮਾਂ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ : ਕੁਲਦੀਪ ਧਾਲੀਵਾਲ

ਕੁਲਦੀਪ ਧਾਲੀਵਾਲ ਨੇ ਅੱਜ ਮੀਡੀਆ ਦੇ ਇੱਕ ਤਬਕੇ ਵਲੋਂ ਛਾਪੀ ਖਬਰ ਦਾ ਖੰਡਨ ਕਰਦਿਆਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਅਜਿਹੀਆਂ ਅਧਾਰਹੀਣ ਤੱਥਾਂ ਤੋਂ ਰਹਿਤ ਖਬਰਾਂ ਛਾਪਣ ਤੋਂ ਬਚਣਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਵੱਖ ਵੱਖ ਵਰਗਾਂ ਵਿਚ ਸਰਕਾਰੀ ਸਕੀਮਾਂ ਨੂੰ ਲੈ ਕੇ ਕੋਈ ਗਲਤਫਹਿਮੀ ਪੈਦਾ ਨਾ ਹੋਵੇ।

Advertisement