ਮਈ ਦੇ ਪਹਿਲੇ ਪੰਜ ਦਿਨਾਂ ਦੌਰਾਨ ਕਰੀਬ 3.25 ਲੱਖ ਰੁਪਏ ਦਾ ਘਪਲਾ ਆਇਆ ਸਾਹਮਣੇ
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰੀ ਖਜਾਨੇ ਨੂੰ ਚੂਨਾ ਲਾਉਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਸੁਚੇਤ ਕੀਤਾ ਕਿ ਉਹ ਈਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਕਿਉਂਕਿ ਸਰਕਾਰੀ ਖਜ਼ਾਨੇ ਨੂੰ ਖੋਰਾ ਲਾਉਣ ਵਾਲੇ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।