Thursday, April 03, 2025

Malwinder Singh Kang

ਪੰਜਾਬ ਯੂਨੀਵਰਸਿਟੀ ’ਤੇ ਕੇਂਦਰ ਦਾ ਕਬਜਾ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦੇਵਾਂਗੇ: ਮਲਵਿੰਦਰ ਸਿੰਘ ਕੰਗ

ਕੰਗ ਨੇ ਕਾਂਗਰਸ ਅਤੇ ਅਕਾਲੀ ਦਲ ’ਤੇ ਪੀ.ਯੂ ਨੂੰ ਕੇਂਦਰ ਸਰਕਾਰ ਰਾਹੀਂ ਕਮਜ਼ੋਰ ਕਰਨ ਦਾ ਦੋਸ਼ ਲਾਉਂਦਿਆਂ ਦੱਸਿਆ ਕਿ ਸਾਲ 2008 ’ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੀ.ਯੂ. ਨੂੰ ਕੇਂਦਰੀ ਯੂਨੀਵਰਸਿਟੀ ’ਚ ਬਦਲਣ ਲਈ ਸਰਕਾਰੀ ਸਹਿਮਤੀ ਦਿੱਤੀ ਸੀ। ਫਿਰ ਪਿਛਲੀ ਕਾਂਗਰਸ ਸਰਕਾਰ ਦੇ ਕਈ ਆਗੂ ਇਸ ਮਾਮਲੇ ’ਚ ਕੇਂਦਰ ਸਰਕਾਰ ਵੱਲੋਂ 2021 ’ਚ ਬਣਾਈ ਗਈ ਹਾਈਪਾਵਰ ਕਮੇਟੀ ਦੇ ਮੈਂਬਰ ਰਹੇ,

ਮੁੱਖ ਮੰਤਰੀ ਮਾਨ-ਸਰਕਾਰ ਦੇ ਸੁਚੱਜੇ ਸ਼ਾਸਨ ਦੇ ਆਧਾਰ ’ਤੇ ਸੰਗਰੂਰ ਜ਼ਿਮਨੀ ਚੋਣ ਲੜ ਰਹੀ 'ਆਪ ': ਮਲਵਿੰਦਰ ਸਿੰਘ ਕੰਗ

 ਮਾਨ ਸਰਕਾਰ ਦੇ ਕੰਮਾਂ ਬਾਰੇ ਦੱਸਦਿਆਂ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ 'ਆਪ' ਸਰਕਾਰ ਨੇ ਟਿਊਬਵੈੱਲਾਂ ਦੇ ਲੋਡ ਵਧਾਉਣ ਦੀ ਫੀਸ 'ਚ ਕਟੌਤੀ ਕਰਨ ਦਾ ਫ਼ੈਸਲਾ ਕੀਤਾ। ਮੂੰਗ ਦੀ ਖਰੀਦ ਲਈ 66.56 ਕਰੋੜ ਰੁਪਏ ਜਾਰੀ ਕੀਤੇ ,

ਮੁੱਖ ਮੰਤਰੀ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਤੋਂ ਵਿਰੋਧੀ ਬੇਚੈਨ: ਮਲਵਿੰਦਰ ਸਿੰਘ ਕੰਗ

'ਆਪ' ਆਗੂ ਨੇ ਕਿਹਾ, ''ਕਾਂਗਰਸੀ ਆਗੂ ਨੇ ਆਪਣੇ ਭ੍ਰਿਸ਼ਟ ਸਾਥੀ ਧਰਮਸੋਤ  ਦੀ ਗ੍ਰਿਫ਼ਤਾਰੀ ਖਿਲਾਫ਼ ਹੰਗਾਮਾ ਕੀਤਾ ਅਤੇ ਇਹ ਸਭ ਹੋਰ ਭ੍ਰਿਸ਼ਟ ਆਗੂਆਂ ਦੀ ਢਾਲ ਬਣਨ ਲਈ ਕੀਤਾ ਗਿਆ ਹੈ, ਜਿਨ੍ਹਾਂ ਨੇ ਕਾਂਗਰਸ ਦੇ ਰਾਜ ਦੌਰਾਨ ਭ੍ਰਿਸ਼ਟਾਚਾਰ ਕਰਕੇ ਪੰਜਾਬ ਨੂੰ ਲੁੱਟਿਆ ਸੀ।

ਭਾਜਪਾ ਦੀ ਨਫ਼ਰਤ ਭਰੀ ਤੇ ਫੁੱਟ ਪਾਊ ਗੰਦੀ ਰਾਜਨੀਤੀ ਕਾਰਨ ਦੇਸ਼ ਨੂੰ ਦੁਨੀਆ ਭਰ 'ਚ ਹੋਣਾ ਪੈ ਰਿਹਾ ਸ਼ਰਮਸਾਰ : ਮਲਵਿੰਦਰ ਸਿੰਘ ਕੰਗ

ਮਲਵਿੰਦਰ ਸਿੰਘ ਕੰਗ ਨੇ ਕਿਹਾ, ''ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦਿੱਤੇ ਮਹਾਨ ਸੰਵਿਧਾਨ ਨਾਲ ਦੇਸ਼ ਚੱਲ ਰਿਹਾ ਹੈ, ਜਿਸ ਅਨੁਸਾਰ ਦੇਸ਼ 'ਚ ਵੱਖ ਵੱਖ ਧਰਮਾਂ ਅਤੇ ਸੱਭਿਆਚਾਰਾਂ ਨੂੰ ਮੰਨਣ ਵਾਲਿਆਂ ਨੂੰ ਧਾਰਮਿਕ ਪੂਜਾ ਅਰਚਨਾ ਕਰਨ ਅਤੇ ਸੱਭਿਆਚਾਰ ਨੂੰ ਮਾਨਣ ਦੀ ਪੂਰਨ ਆਜ਼ਾਦੀ ਹੈ। ਇਹੀ ਸਾਡੇ ਦੇਸ਼ ਦੀ ਖ਼ੂਬਸੂਰਤੀ ਹੈ ਅਤੇ ਭਾਈਚਾਰਕ ਸਾਂਝ ਦੀ ਬੁਨਿਆਦ ਹੈ।

ਭਾਜਪਾ ਸਰਕਾਰ ਦੇਸ਼ ਦੇ ਸ਼ਹੀਦਾਂ ਦਾ ਕਰ ਰਹੀ ਹੈ ਅਪਮਾਨ: ਮਲਵਿੰਦਰ ਸਿੰਘ ਕੰਗ

ਕੰਗ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਆਰ.ਐਸ.ਐਸ ਦੇ ਏਜੰਡੇ ਨੂੰ ਜਾਣਬੁੱਝ ਕੇ ਲੋਕਾਂ ’ਤੇ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਲਈ ਭਾਜਪਾ ਸ਼ਹੀਦਾਂ ਅਤੇ ਸੁਤੰਤਰਤਾ ਸੈਨਾਨੀਆਂ ਦੀ ਛਵੀ ਨਾਲ ਖਿਲਵਾੜ ਕਰ ਰਹੀ ਹੈ

Advertisement