ਅਭਿਨੇਤਰੀ ਅਤੇ ਮਾਡਲ ਮੀਰਾ ਮਿਥੁਨ ਨੂੰ ਨਿਆਇਕ ਹਿਰਾਸਤ 'ਚ ਭੇਜਿਆ
ਮੁੰਬਈ : ਕਾਲੀਵੁੱਡ ਅਭਿਨੇਤਰੀ ਅਤੇ ਮਾਡਲ ਮੀਰਾ ਮਿਥੁਨ ਨੂੰ ਗ੍ਰਿਫਤਾਰ ਕਰਨ ਮਗਰੋਂ ਹੁਣ ਸੈਦਾਪੇਟ ਕੋਰਟ ਦੇ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਨੇ ਮੀਰਾ ਨੂੰ 27 ਅਗਸਤ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਾਈਬਰ ਕ੍ਰਾਈਮ ਪੁਲਿਸ ਨੇ ਮੀਰਾ ਮਿਥੁਨ ਦੇ ਖਿਲਾਫ 7 ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਦਰਅਸਲ ਮੀਰਾ ਮਿਥੁਨ ਨੂੰ ਦਲਿਤਾਂ ਵਿਰੁੱਧ ਨਫ਼ਰਤ ਭਰੇ ਭਾਸ਼ਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।