Thursday, April 03, 2025

PRTC

ਬਠਿੰਡਾ ਵਿੱਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਟਰਾਲੇ ਨਾਲ ਜਾ ਟਕਰਾਈ PRTC ਬੱਸ, ਕਈ ਲੋਕ ਜ਼ਖਮੀ

ਧੁੰਦ ਕਰਕੇ ਬਠਿੰਡਾ ਵਿਚ ਇੱਕ ਭਿਆਨਕ ਹਾਦਸੇ ਦੀ ਖਬਰ ਆ ਰਹੀ ਹੈ। ਜਿਸ ਵਿਚ ਸੰਘਣੀ ਧੁੰਦ ਕਾਰਨ ਪੀ ਆਰ ਟੀ ਸੀ ਦੀ ਬੱਸ ਦੀ ਟੱਕਰ ਟਰੈਕਟਰ ਟਰਾਲੀ ਨਾਲ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਕਈ ਸਵਾਰੀਆਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ।

Punjab News: ਬੱਸ ਵਿੱਚ ਸਫ਼ਰ ਕਰਨ ਵਾਲਿਆਂ ਲਈ ਚੰਗੀ ਖਬਰ, ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

ਅਸਲ ਵਿੱਚ ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਆਸਾਨ ਅਤੇ ਸੁਰੱਖਿਅਤ ਹੋਣ ਵਾਲਾ ਹੈ। ਪੰਜਾਬ ਸਰਕਾਰ ਪੀ.ਆਰ.ਟੀ.ਸੀ ਕਰੀਬ 577 ਨਵੀਆਂ ਬੱਸਾਂ ਨੂੰ ਆਪਣੇ ਬੇੜੇ 'ਚ ਸ਼ਾਮਲ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ 400 ਤੋਂ ਵੱਧ ਬੱਸਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।

Punjab: ਦੀਵਾਲੀ ਦਾ ਤੋਹਫਾ- ਪੰਜਾਬ ਰੋਡਵੇਜ਼, ਪਨਬਸ ਤੇ PRTC ਦੇ ਕੱਚੇ ਡਰਾਈਵਰ-ਕੰਡਕਟਰ ਹੋਣਗੇ ਪੱਕੇ, ਮੰਤਰੀ ਨੇ ਜਾਰੀ ਕੀਤੇ ਹੁਕਮ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼ (ਪਨਬਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਨਵੇਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ 5 ਫੀਸਦੀ ਸਲਾਨਾ ਤਨਖਾਹ ਵਾਧਾ ਦੇਣ ਦੀ ਮੰਗ 'ਤੇ ਵੀ ਚਰਚਾ ਕੀਤੀ।

PRTC ਦੇ ਡਰਾਈਵਰ ਮਨਜੀਤ ਸਿੰਘ ਦੇ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ

ਕਾਂਗਰਸ ਸਰਕਾਰ ਨੇ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਫੌਤ ਹੋ ਜਾਣ ਉੱਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ, ਜਦੋਂ ਕਿ ਕੋਵਿਡ-19 ਮਹਾਂਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਉਸ ਦੀ ਵਿਸ਼ੇਸ਼ ਡਿਊਟੀ ਲਾਈ ਗਈ ਸੀ। 

Advertisement