ਪ੍ਰਕਾਸ਼ ਸਿੰਘ ਬਾਦਲ ਦੀ ਫਿਰ ਵਿਗੜੀ ਸਿਹਤ, ਫੋਰਟਿਸ ਹਸਪਤਾਲ 'ਚ ਦਾਖਲ
ਪਾਰਟੀ ਬੁਲਾਰੇ ਨੇ ਦੱਸਿਆ ਕਿ ਬਾਦਲ ਨੂੰ ਰਾਤ ਨੂੰ ਕਈ ਵਾਰ ਉਲਟੀਆਂ ਆਈਆਂ ਪਰ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। ਇਸ ਲਈ ਉਨ੍ਹਾਂ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ। ਜ਼ਿਕਰਯੋਗ ਹੈ ਕਿ 6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ