Balwant Singh Rajoana: ਜੇਲ੍ਹ ਤੋਂ ਤਿੰਨ ਘੰਟਿਆਂ ਦੀ ਪੈਰੋਲ 'ਤੇ ਬਾਹਰ ਆਏ ਬਲਵੰਤ ਸਿੰਘ ਰਾਜੋਆਣਾ, ਭਰਾ ਦੀ ਅੰਤਿਮ ਅਰਦਾਸ 'ਚ ਹੋਣਗੇ ਸ਼ਾਮਲ
Balwant Singh Rajoana On Parole: ਹਾਈਕੋਰਟ ਨੇ ਰਾਜੋਆਣਾ ਨੂੰ ਪੁਲਿਸ ਹਿਰਾਸਤ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਪਟਿਆਲਾ ਜੇਲ੍ਹ ਵਿੱਚ ਬੰਦ ਰਾਜੋਆਣਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ 20 ਨਵੰਬਰ ਨੂੰ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਆਰਜ਼ੀ ਪੈਰੋਲ ਦੀ ਮੰਗ ਕੀਤੀ ਸੀ।