Punjab News: ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰ ਦੀ ਰੱਜ ਕੇ ਲਾਈ ਕਲਾਸ, ਕਿਹਾ- 'ਪਰਾਲੀ ਸਾੜਨ ਵਾਲਿਆ 'ਤੇ ਕਾਰਵਾਈ ਕਰੋ, ਨਹੀਂ ਤਾਂ...'
ਦਿੱਲੀ-ਐਨਸੀਆਰ ਵਿੱਚ ਵਧਦੇ ਪ੍ਰਦੂਸ਼ਣ ਦੇ ਮਾਮਲੇ ਵਿੱਚ ਬੁੱਧਵਾਰ (23 ਅਕਤੂਬਰ 2024) ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸੀਏਕਿਊਐਮ ਨੂੰ ਇਸ ਤੱਥ ਲਈ ਝਾੜ ਪਾਈ ਕਿ ਪਰਾਲੀ ਸਾੜਨ ਤੋਂ ਰੋਕਣ ਵਿੱਚ ਨਾਕਾਮ ਰਹੇ ਅਧਿਕਾਰੀਆਂ ਖ਼ਿਲਾਫ਼ ਸਿੱਧੀ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।