ਮਾਨ ਸਰਕਾਰ ‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ’ ਨੂੰ ਕਿਸੇ ਵੀ ਕੀਮਤ ’ਤੇ ਨਰਿੰਦਰ ਮੋਦੀ ਨੂੰ ਹੜੱਪਣ ਨਹੀਂ ਦੇਵੇਗੀ: ‘ਆਪ’
ਕੰਗ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਂਝੇ ਤੇ ਮਹਾਂਪੰਜਾਬ ਦੀ ਵਿਰਾਸਤ ਹੈ ਅਤੇ ਇਸ ਸੰਸਥਾ ਨੇ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਹੈ। ਦੇਸ਼ ਦੀ ਵੰਡ ਤੋਂ ਬਾਅਦ ਪੰਜਾਬ ਦੀ ਇਸ ਵਿਰਾਸਤ ਨੂੰ ਕਾਇਮ ਰੱਖਦਿਆਂ ਪਹਿਲਾਂ ਸ਼ਿਮਲੇ ਅਤੇ ਫਿਰ ਚੜ੍ਹਦੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ ਸਥਾਪਤ ਕੀਤਾ ਗਿਆ ਸੀ। ਇਸ ਲਈ ਪੰਜਾਬ ਯੂਨੀਵਰਸਿਟੀ ਉਤੇ ਕੇਵਲ ਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕੋਈ ਵੀ ਕੇਂਦਰ ਸਰਕਾਰ ਇਸ ਵਿਰਾਸਤ ਨੂੰ ਪੰਜਾਬ ਤੋਂ ਖੋਹ ਨਹੀਂ ਸਕਦੀ।