ਪੰਜਾਬ ਵਿੱਚ ਬਦਲ ਰਹੇ ਮੌਸਮ ਕਾਰਨ ਰਾਤ ਦੇ ਤਾਪਮਾਨ ਨੇ 54 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਰਾਤ ਦਾ ਤਾਪਮਾਨ 20.6 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਤਾਪਮਾਨ ਨਾਲੋਂ 6.6 ਡਿਗਰੀ ਜ਼ਿਆਦਾ ਹੈ। ਮੌਸਮ ਵਿਗਿਆਨੀਆ ਦੇ ਮੁਤਾਬਕ ਇਸ ਵਾਰ ਸਰਦੀ ਦੇਰੀ ਨਾਲ ਸ਼ੁਰੂ ਹੋਵੇਗੀ।
ਐਨਡੀਆਰਐਫ ਦੀਆਂ 13 ਟੀਮਾਂ ਤੱਟਵਰਤੀ ਮਹਾਰਾਸ਼ਟਰ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਦੋਂ ਕਿ ਕੁਝ ਟੀਮਾਂ ਪੱਛਮੀ ਮਹਾਰਾਸ਼ਟਰ ਦੇ ਸਤਾਰਾ ਅਤੇ ਕੋਲਹਾਪੁਰ ਜ਼ਿਲ੍ਹਿਆਂ ਵਿੱਚ ਤਾਇਨਾਤ ਹਨ ਜੋ ਹਾਲ ਹੀ ਵਿੱਚ ਭਿਆਨਕ ਹੜ੍ਹਾਂ ਦੀ ਮਾਰ ਹੇਠ ਹਨ।
ਬਰਸਾਤੀ ਪਾਣੀ ਦੇ ਨਾਲ-ਨਾਲ ਸੀਵਰੇਜ ਦਾ ਪਾਣੀ ਵੀ ਘਰਾਂ ਵਿੱਚ ਦਾਖਲ ਹੋ ਰਿਹਾ ਹੈ। ਸ਼ਹਿਰ ਦੇ ਕਈ ਸੈਕਟਰਾਂ ਦੀਆਂ ਸੜਕਾਂ ਦੋ ਫੁੱਟ ਤੱਕ ਪਾਣੀ ਨਾਲ ਭਰ ਗਈਆਂ ਹਨ। ਲੋਕਾਂ ਨੂੰ ਵਾਹਨ ਚਲਾਉਣਾ ਔਖਾ ਹੋ ਰਿਹਾ ਹੈ। ਪਾਣੀ ਭਰਨ ਕਾਰਨ ਲੋਕਾਂ ਦੇ ਵਾਹਨ ਬੰਦ ਹੋ ਰਹੇ ਹਨ ਅਤੇ ਨੁਕਸਾਨ ਹੋ ਰਿਹਾ ਹੈ।
ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਦੇ ਨਾਲ-ਨਾਲ ਭਾਰਤੀ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਦੋ-ਤਿੰਨ ਦਿਨਾਂ ਤੱਕ ਤਾਪਮਾਨ 'ਚ ਕਮੀ ਆਵੇਗੀ, ਪਰ ਫਿਲਹਾਲ ਜ਼ਿਆਦਾ ਬਾਰਿਸ਼ ਨਹੀਂ ਹੋਵੇਗੀ ਪਰ ਇਕ ਵਾਰ ਪੱਛਮੀ ਗੜਬੜੀ ਆਉਣ 'ਤੇ 4 ਅਤੇ 5 ਨੂੰ ਦੁਬਾਰਾ ਬਾਰਸ਼ ਹੋਣ ਦੀ ਸੰਭਾਵਨਾ ਹੈ।
ਸੂਬੇ ਵਿੱਚ ਹੁੰਮਸ ਅਤੇ ਕੜਾਕੇ ਦੀ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ। ਜੇਕਰ ਜਲਦੀ ਮੀਂਹ ਨਾ ਪਿਆ ਤਾਂ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਵਾਰ ਵੀ ਮਾਮਲੇ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
ਸਕਾਈਮੇਟ ਮੌਸਮ ਦੀ ਰਿਪੋਰਟ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਸਿੱਕਮ, ਉੱਤਰ ਪੂਰਬੀ ਭਾਰਤ ਦੇ ਕੁਝ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਸ਼ਾਮ ਨੂੰ ਸੁਖਨਾ ਝੀਲ 'ਤੇ ਭਾਰੀ ਭੀੜ ਵੇਖਣ ਨੂੰ ਮਿਲੀ ਅਤੇ ਲੋਕ ਸੈਰ ਕਰਦੇ ਵੀ ਨਜ਼ਰ ਆਏ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਸੋਮਵਾਰ ਲਈ ਪੰਜਾਬ-ਹਰਿਆਣਾ ਵਿੱਚ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਤੇਜ਼ ਹਵਾਵਾਂ ਦੀ ਵੀ ਭਵਿੱਖਬਾਣੀ ਕੀਤੀ ਗਈ ਸੀ।
ਸ਼ਨਿਚਰਵਾਰ ਨੂੰ ਮੁਕਤਸਰ 43.5 ਡਿਗਰੀ ਸੈਲਸੀਅਸ ਨਾਲ ਸੂਬੇ ਭਰ ’ਚੋਂ ਗਰਮ ਸਥਾਨ ਰਿਹਾ। ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਨੇ ਅਗਲੇ 72 ਘੰਟਿਆਂ ਵਿੱਚ ਸ਼ਹਿਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਪਰ ਹੁਣ ਤੱਕ ਮੌਸਮ ਵਿਭਾਗ ਦੀ ਇਹ ਭਵਿੱਖਬਾਣੀ ਗਲਤ ਸਾਬਤ ਹੋਈ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਗਰਮੀ ਵਧੇਗੀ ਤੇ ਲੂ ਚੱਲਣ ਦੀ ਸੰਭਾਵਨਾ ਹੈ। ਮਾਰਚ-ਅਪ੍ਰੈਲ ਵਿੱਚ ਮੀਂਹ ਨਹੀਂ ਪਿਆ। ਜੇਕਰ ਮਈ ਦਾ ਮਹੀਨਾ ਵੀ ਇਸੇ ਤਰ੍ਹਾਂ ਰਿਹਾ ਤਾਂ ਗਰਮੀ ਤੋਂ ਰਾਹਤ ਨਹੀਂ ਮਿਲੇਗੀ।
ਆਈਐਮਡੀ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਮੱਧ ਤੇ ਉਤਰ ਪੱਛਮੀ ਭਾਰਤ 'ਚ ਹੀਟਵੇਵ ਦੀ ਸਥਿਤੀ ਰਹੇਗੀ। ਉੱਤਰ ਭਾਰਤ 'ਚ 29 ਅਪ੍ਰੈਲ ਨੂੰ ਧੂੜ ਭਰੀਆਂ ਹਨ੍ਹੇਰੀਆਂ ਚੱਲਣਗੀਆਂ। ਇਕ ਮਈ ਤੋਂ ਤਾਪਮਾਨ 'ਚ ਗਿਰਾਵਟ ਆਵੇਗੀ।