Wednesday, December 04, 2024

Sadhu Singh Dharamsot

14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਸਾਬਕਾ ਮੰਤਰੀ ਧਰਮਸੋਤ, 27 ਜੂਨ ਨੂੰ ਕੋਰਟ 'ਚ ਕੀਤਾ ਜਾਵੇਗਾ ਪੇਸ਼

 ਵਿਜੀਲੈਂਸ ਬਿਊਰੋ ਨੇ ਬੀਤੇ ਦਿਨੀਂ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਸਣੇ ਨੌਂ ਲੋਕਾਂ ’ਤੇ ਜੰਗਲਾਤ ਵਿਭਾਗ 'ਚ ਭ੍ਰਿਸ਼ਟਾਚਾਰ ਕਰ ਕੇ ਵੱਡੇ ਪੈਮਾਨੇ ’ਤੇ ਰਿਸ਼ਵਤ ਹਾਸਲ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਸੀ। ਵਿਜੀਲੈਂਸ ਨੇ ਸਾਬਕਾ ਮੰਤਰੀ ਧਰਮਸੋਤ, ਉਨ੍ਹਾਂ ਦੇ ਓਐੱਸਡੀ ਚਮਕੌਰ ਸਿੰਘ ਅਤੇ ਖੰਨਾ ਦੇ ਰਹਿਣ ਵਾਲੇ ਉਨ੍ਹਾਂ ਦੇ ਇਕ ਪੱਤਰਕਾਰ ਸਾਥੀ ਕਮਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ।

ਧਰਮਸੋਤ ਤੇ ਗਿਲਜੀਆਂ ਮਗਰੋਂ ਇਸ ਸਾਬਕਾ ਮੰਤਰੀ 'ਤੇ ਲਟਕੀ FIR ਤਲਵਾਰ, ਰਿਵਾਇਤੀ ਪਾਰਟੀਆਂ ਦੇ ਲੀਡਰਾਂ 'ਚ ਹਲਚਲ

ਸੂਤਰਾਂ ਮੁਤਾਬਕ ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਦੋਸ਼ ਲਾਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ। 

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ

ਧਰਮਸੋਤ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ 'ਚ ਜੰਗਲਾਤ ਤੇ ਸਮਾਜ ਭਲਾਈ ਵਿਭਾਗ ਦੇ ਮੰਤਰੀ ਰਹਿ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਇਕ ਆਈਏਐਸ ਅਧਿਕਾਰੀ ਵੱਲੋਂ ਧਰਮਸੋਤ ਨੂੰ ਸਕਾਲਰਸ਼ਿਪ ਘੁਟਾਲੇ 'ਚ ਦੋਸ਼ੀ ਠਹਿਰਾਇਆ ਗਿਆ ਸੀ ਪਰ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।

Advertisement