ਸੰਗਰੂਰ, ਬਰਨਾਲਾ ਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ 'ਚ 23 ਜੂਨ ਨੂੰ ਸਥਾਨਕ ਛੁੱਟੀ ਦਾ ਐਲਾਨ
ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ ਮਿਤੀ 23 ਜੂਨ, 2022 (ਵੀਰਵਾਰ) ਦੀ ਅਦਾਇਗੀ ਛੁੱਟੀ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਘੋਸ਼ਿਤ ਕੀਤੀ ਗਈ ਹੈ।