ਤੜਕਸਾਰ ਪੁਲਿਸ ਕਾਂਸਟੇਬਲ ਨੇ ਮਾਰੀ ਖੁਦ ਨੂੰ ਗੋਲੀ
ਨਵੀਂ ਦਿੱਲੀ : ਦਿੱਲੀ ਦੇ ਵਸੰਤ ਕੁੰਜ ਥਾਣਾ ਖੇਤਰ ਵਿੱਚ ਸੋਮਵਾਰ ਯਾਨੀ ਅੱਜ ਤੜਕੇ ਇੱਕ ਪੁਲਿਸ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਲਈ। ਦੱਖਣੀ ਪੱਛਮੀ ਜ਼ਿਲ੍ਹੇ ਦੀ ਪੁਲਿਸ ਨੇ ਦੱਸਿਆ ਕਿ ਜ਼ਖ਼ਮੀ ਕਾਂਸਟੇਬਲ ਰਾਕੇਸ਼ (35) ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਗੰਭੀਰ ਹੈ।