Pollution News: ਹਾਰਟ, ਕਿਡਨੀ ਤੋਂ ਲੈਕੇ ਫੇਫੜਿਆਂ ਤੱਕ ਨੂੰ ਪ੍ਰਭਾਵਿਤ ਕਰ ਰਹੀ ਹੈ ਜ਼ਹਿਰੀਲੀ ਹਵਾ, AQI 750 ਤੋਂ ਪਾਰ, ਜਾਣੋ ਇਸ ਤੋਂ ਬਚਣ ਦਾ ਤਰੀਕਾ
Air Pollution: ਵਿਸ਼ਵ ਸਿਹਤ ਸੰਗਠਨ ਦੀ ਇੱਕ ਰਿਪੋਰਟ ਅਨੁਸਾਰ ਹਰ ਸਾਲ ਦੁਨੀਆ ਭਰ ਵਿੱਚ 70 ਲੱਖ ਤੋਂ ਵੱਧ ਲੋਕ ਪ੍ਰਦੂਸ਼ਣ ਕਾਰਨ ਮਰਦੇ ਹਨ। ਪ੍ਰਦੂਸ਼ਣ ਕਾਰਨ ਸਟ੍ਰੋਕ, ਫੇਫੜਿਆਂ ਦਾ ਕੈਂਸਰ, ਦਿਲ ਦੇ ਰੋਗ ਅਤੇ ਚਮੜੀ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਹਵਾ ਪ੍ਰਦੂਸ਼ਣ ਦੇ ਪੱਧਰ ਅਤੇ ਤਾਪਮਾਨ ਵਧਣ ਕਾਰਨ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਅਜਿਹੀ ਸਥਿਤੀ ਵਿੱਚ, ਇਹ ਜ਼ਰੂਰੀ ਹੈ ਕਿ ਤੁਸੀਂ ਪ੍ਰਦੂਸ਼ਣ ਤੋਂ ਬਚਣ ਲਈ ਆਪਣੇ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਪਹਿਨੋ।