NRI ਦੀ ਧੀ ਨੂੰ ਯੂਗਾਂਡਾ 'ਚ ਲਿਆ ਗਿਆ ਹਿਰਾਸਤ 'ਚ, ਤਾਂ ਅਰਬਪਤੀ NRI ਨੇ UN ਨੂੰ ਕੀਤੀ ਸ਼ਿਕਾਇਤ, ਕਿਹਾ- 'ਮੇਰੀ ਧੀ ਦੀ ਬੁਰੀ ਹਾਲਤ...'
ਓਸਵਾਲ ਦਾ ਦਾਅਵਾ ਹੈ ਕਿ ਉਨ੍ਹਾਂ ਦੀ 26 ਸਾਲਾ ਧੀ ਨੂੰ ਗ਼ੈਰ-ਕਾਨੂੰਨੀ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬੇਟੀ ਨੂੰ ‘ਕਾਰਪੋਰੇਟ ਅਤੇ ਸਿਆਸੀ ਹੇਰਾਫੇਰੀ’ ਦੇ ਝੂਠੇ ਦੋਸ਼ਾਂ ਕਾਰਨ ਪਹਿਲੀ ਅਕਤੂਬਰ ਤੋਂ ਬਿਨਾਂ ਕਿਸੇ ਮੁਕੱਦਮੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ਨੇ ਦੋਸ਼ ਲਾਇਆ ਕਿ 17 ਦਿਨ ਹੋ ਗਏ ਹਨ ਅਤੇ ਇਸ ਤਰ੍ਹਾਂ ਉਸ ਦੀ ਧੀ ਵਸੁੰਧਰਾ ਓਸਵਾਲ ਨੂੰ ਹਿਰਾਸਤ ਵਿਚ ਰੱਖਿਆ ਜਾ ਰਿਹਾ ਹੈ, ਜਿੱਥੇ ਉਸ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ।