Thursday, April 03, 2025

Vigilance

Tarn Taran News: ਤਰਨਤਾਰਨ ਦੇ ਡੀਸੀ ਦਾ PA ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਪਾਰਟੀ ਤੋਂ ਮੰਗੇ ਸੀ 1 ਲੱਖ, 50 ਹਜ਼ਾਰ ;ਚ ਤੈਅ ਹੋਇਆ ਸੀ ਸੌਦਾ

ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਡੀਸੀ ਪੀਏ ਹਰਮਨਦੀਪ ਸਿੰਘ, ਚੋਣ ਸੈੱਲ ਕਲਰਕ ਹਰਸਿਮਰਨਜੀਤ ਸਿੰਘ ਅਤੇ ਠੇਕਾ ਆਧਾਰਿਤ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਵਜੋਂ ਹੋਈ ਹੈ। ਪੀਏ ਹਰਮਨਦੀਪ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਵਿਜੀਲੈਂਸ ਟੀਮ ਨੇ ਰੰਗੇ ਹੱਥੀਂ ਕਾਬੂ ਕਰ ਲਿਆ, ਜਦੋਂ ਕਿ ਉਨ੍ਹਾਂ ਦਾ ਤੀਜਾ ਸਾਥੀ ਕਲਰਕ ਹਰਸਿਮਰਨਜੀਤ ਸਿੰਘ ਫਰਾਰ ਹੋ ਗਿਆ।

Punjab News: ਪੰਜਾਬ 'ਚ 36 ਲੱਖ ਦਾ ਤਨਖਾਹ ਘੋਟਾਲਾ, ਰਿਟਾਇਰਡ ਮੁੱਖ ਅਧਿਆਪਕ ਤੇ ਕਲਰਕ ਗ੍ਰਿਫਤਾਰ, ਚਾਰ ਸਾਲ ਤੋਂ ਬਚ ਰਹੇ ਸੀ ਦੋਸ਼ੀ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਦਾ ਗਬਨ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਮੁਲਜ਼ਮ ਚਾਰ ਸਾਲਾਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ। 

ਪੰਚਾਇਤੀ ਫੰਡਾਂ 'ਚ 8 ਲੱਖ ਰੁਪਏ ਦਾ ਗਬਨ ਕਰਨ 'ਤੇ ਜੇਈ, ਪੰਚਾਇਤ ਸਕੱਤਰ ਤੇ ਸਾਬਕਾ ਸਰਪੰਚ ਵਿਜੀਲੈਂਸ ਵੱਲੋਂ ਗ੍ਰਿਫਤਾਰ

ਟੈਕਨੀਕਲ ਟੀਮ ਦੀ ਪੜਤਾਲੀਆ ਰਿਪੋਰਟ ਅਨੁਸਾਰ ਉਕਤ ਗ੍ਰਾਮ ਪੰਚਾਇਤ ਵੱਲੋਂ ਕੁੱਲ 29,95,780 ਰੁਪਏ ਦੇ ਕੰਮ ਕਰਨੇ ਦਰਸਾਏ ਗਏ ਹਨ। ਇਸ ਤਰਾਂ ਪੰਚਾਇਤ ਧੀਰੇਕੋਟ ਵੱਲੋਂ 8,09,744 ਰੁਪਏ ਦੇ ਘੱਟ ਕੰਮ ਕਰਵਾਉਣੇ ਪਾਏ ਗਏ ਹਨ।

ਵਿਜੀਲੈਂਸ ਬਿਊਰੋ ਵੱਲੋਂ ASI ਤੇ ਸਰਪੰਚ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਮਾਮਲਾ ਰਾਜਵੀਰ ਸਿੰਘ ਪਿੰਡ ਸਾਦਿਕ ਜ਼ਿਲ੍ਹਾ ਫਰੀਦਕੋਟ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ASI ਅਵਤਾਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜ੍ਹਿਆ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜੁਡੀਸ਼ੀਅਲ ਕੰਪਲੈਕਸ ਸਮਰਾਲਾ ਵਿੱਚ ਨਾਇਬ ਕੋਰਟ ਅਵਤਾਰ ਸਿੰਘ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ

ਸਿੰਚਾਈ ਘੁਟਾਲਾ : ਪੰਜਾਬ ਵਿਜੀਲੈਂਸ ਨੇ ਫਿਰ ਖੋਲ੍ਹੀ ਫਾਈਲ, ਤਿੰਨ ਸੀਨੀਅਰ IAS ਤੋਂ ਪੁੱਛਗਿੱਛ ਦੀ ਮੰਗੀ ਇਜਾਜ਼ਤ

ਸੀਨੀਅਰ ਆਈਏਐਸ ਅਧਿਕਾਰੀਆਂ ਤੋਂ ਪੁੱਛਗਿੱਛ ਕਰਨ ਲਈ ਸਰਕਾਰ ਤੋਂ ਇਜਾਜ਼ਤ ਮੰਗੀ ਸੀ। ਇਨ੍ਹਾਂ ਤਿੰਨ ਅਧਿਕਾਰੀਆਂ ਵਿੱਚੋਂ ਇੱਕ ਪੰਜਾਬ ਦਾ ਮੁੱਖ ਸਕੱਤਰ ਅਤੇ ਦੋ ਵਧੀਕ ਮੁੱਖ ਸਕੱਤਰ ਰਹਿ ਚੁੱਕੇ ਹਨ। ਇਹ ਘਪਲਾ ਅਕਾਲੀ-ਭਾਜਪਾ ਸਰਕਾਰ ਵੇਲੇ ਹੋਇਆ ਸੀ। ਵਿਜੀਲੈਂਸ ਨੇ ਕਾਂਗਰਸ ਦੇ ਰਾਜ ਦੌਰਾਨ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ।

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ EO ਕੁਲਜੀਤ ਕੌਰ ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈਣ 'ਤੇ ਵਿਜੀਲੈਂਸ ਵਿਭਾਗ ਨੇ ਲਿਆ ਹਿਰਾਸਤ 'ਚ

ਵਿਜੀਲੈਂਸ ਟੀਮ ਈਓ ਕੁਲਜੀਤ ਕੌਰ ਨੂੰ ਆਪਣੇ ਨਾਲ ਲੈ ਗਈ ਹੈ। ਸ਼ਹਿਰ ਦੇ ਇੱਕ ਵਿਅਕਤੀ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਪਤਾ ਲੱਗਾ ਹੈ ਕਿ ਨਗਰ ਸੁਧਾਰ ਟਰੱਸਟ ਦਾ ਸਹਾਇਕ ਹਤਮੀਤ ਸਿੰਘ ਸ਼ਿਕਾਇਤਕਰਤਾ ਤੋਂ ਈਓ ਦੇ ਨਾਂ ’ਤੇ ਪੈਸੇ ਮੰਗ ਰਿਹਾ ਸੀ।

IAS ਪੋਪਲੀ ਦਾ ਦਾਅਵਾ: ਵਿਜੀਲੈਂਸ ਨੇ ਮੇਰੇ ਸਾਹਮਣੇ ਬੇਟੇ ਨੂੰ ਮਾਰੀ ਗੋਲੀ; ਹੁਣ ਮੇਰਾ ਵੀ ਕਤਲ ਕਰ ਦੇਣਗੇ

ਵਿਜੀਲੈਂਸ ਵੱਲੋਂ ਘਰ ਦੀ ਉਪਰਲੀ ਮੰਜ਼ਿਲ ’ਤੇ ਲਿਜਾਇਆ ਗਿਆ। ਉੱਥੇ ਉਸ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਸ ਨੇ ਕਿਹਾ ਕਿ ਜਦੋਂ ਤੱਕ ਉਸ ਦੇ ਪੁੱਤਰ ਦੀ ਮੌਤ ਦੇ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਦੀਆਂ ਵਰਦੀਆਂ ਨਹੀਂ ਉਤਰਵਾ ਦਿੰਦੀ , ਉਦੋਂ ਤੱਕ ਮੈਂ ਆਪਣੇ ਖੂਨ ਨਾਲ ਲਿਬੜੇ ਹੱਥ ਨਹੀਂ ਧੋਵਾਂਗੀ।

ਵਿਜੀਲੈਂਸ ਬਿਊਰੋ ਨੇ IAS ਸੰਜੇ ਪੋਪਲੀ 1 ਫੀਸਦੀ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਤਹਿਤ ਕੀਤਾ ਗ੍ਰਿਫਤਾਰ

ਸ਼ਿਕਾਇਤਕਰਤਾ ਨੇ ਸੰਜੇ ਪੋਪਲੀ ਦੇ ਨਾਂ ’ਤੇ ਸੰਦੀਪ ਵਤਸ ਵੱਲੋਂ ਵਾਰ-ਵਾਰ ਮੰਗੇ ਜਾ ਰਹੇ ਬਾਕਾਇਆ 3.5 ਲੱਖ ਰੁਪਏ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਦੀ ਵੀਡੀਓ ਰਿਕਾਰਡਿੰਗ ਵੀ ਬਣਾ ਕੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ।

ਧਰਮਸੋਤ ਤੇ ਗਿਲਜੀਆਂ ਮਗਰੋਂ ਇਸ ਸਾਬਕਾ ਮੰਤਰੀ 'ਤੇ ਲਟਕੀ FIR ਤਲਵਾਰ, ਰਿਵਾਇਤੀ ਪਾਰਟੀਆਂ ਦੇ ਲੀਡਰਾਂ 'ਚ ਹਲਚਲ

ਸੂਤਰਾਂ ਮੁਤਾਬਕ ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਦੋਸ਼ ਲਾਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਹੈ। 

ਸਾਬਕਾ ਡੀਜੀਪੀ ਸੁਮੇਧ ਸੈਣੀ ਗ੍ਰਿਫਤਾਰ

ਮੁਹਾਲੀ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅੱਜ ਸ਼ਾਮ ਕਰੀਬ 9 ਵਜੇ ਪੰਜਾਬ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੈ।

Advertisement