ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸ੍ਰੀ ਜੰਜੂਆ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਸੰਭਾਲਣਗੇ।
ਜੰਜੂਆ 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਅਤੇ ਮੌਜੂਦਾ ਸਮੇਂ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਜੇਲ੍ਹਾਂ ਅਤੇ ਇਸ ਤੋਂ ਇਲਾਵਾ ਵਿਸ਼ੇਸ਼ ਮੁੱਖ ਸਕੱਤਰ ਚੋਣਾਂ ਦਾ ਅਹੁਦਾ ਸੰਭਾਲ ਰਹੇ ਹਨ।