Tuesday, April 01, 2025

aam admi party

Punjab News: ਚੱਬੇਵਾਲ 'ਚ ਆਪ ਦੀ ਇੱਕ ਤਰਫਾ ਜਿੱਤ, ਡਾ. ਇਸ਼ਾਂਕ 30 ਹਜ਼ਾਰ ਵੋਟਾਂ ਨਾਲ ਜੇਤੂ, ਮਹਿਜ਼ 31 ਦੀ ਉਮਰ 'ਚ ਬਣੇ MLA

Punjab Bypolls 2024 Result: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ (23 ਨਵੰਬਰ) ਐਲਾਨ ਦਿੱਤੇ ਗਏ ਹਨ। ਇਸ ਵਿੱਚ ਹੁਸ਼ਿਆਰਪੁਰ ਦੇ ਕੰਢੀ ਖੇਤਰ ਦੇ ਚੱਬੇਵਾਲ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ.ਇਸ਼ਾਂਕ ਚੱਬੇਵਾਲ ਨੇ ਭਾਰੀ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਗਿਣਤੀ ਦੀ ਸ਼ੁਰੂਆਤ ਤੋਂ ਹੀ ਇਸ਼ਾਂਕ ਅੱਗੇ ਚੱਲ ਰਹੇ ਸੀ। ਡਾ.ਇਸ਼ਾਂਕ ਨੂੰ 50 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਹਨ। ਖਾਸ ਗੱਲ ਇਹ ਹੈ ਕਿ ਉਹ ਕਰੀਬ 30 ਹਜ਼ਾਰ ਵੋਟਾਂ ਦੇ ਫਰਕ ਨਾਲ ਜਿੱਤੇ ਹਨ।

Punjab Bypolls 2024 Result: ਡੇਰਾ ਬਾਬਾ ਨਾਨਕ 'ਚ ਵੀ ਆਪ ਦੀ ਹੋਈ ਜਿੱਤ, ਕਿਸਾਨ ਗੁਰਦੀਪ ਰੰਧਾਵਾ ਬਣੇ ਵਿਧਾਇਕ, ਕਾਂਗਰਸ MP ਦੀ ਪਤਨੀ ਨੂੰ ਹਰਾਇਆ

Punjab By Elections 2024 Result: ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਨੂੰ 53322 ਵੋਟਾਂ ਮਿਲੀਆਂ ਹਨ। ਭਾਜਪਾ ਉਮੀਦਵਾਰ ਰਵੀਕਰਨ ਕਾਹਲੋਂ ਨੂੰ ਕੁੱਲ 6449 ਵੋਟਾਂ ਮਿਲੀਆਂ ਹਨ। ਹਾਲਾਂਕਿ ਇਸ ਸੀਟ 'ਤੇ ਮੁਕਾਬਲਾ ਨੇੜੇ ਸੀ। ਕਿਉਂਕਿ ਗਿਣਤੀ ਦੇ ਸ਼ੁਰੂ ਵਿੱਚ ਕਾਂਗਰਸ ਦੀ ਉਮੀਦਵਾਰ ਜਤਿੰਦਰ ਕੌਰ ‘ਆਪ’ ਦੇ ਗੁਰਦੀਪ ਸਿੰਘ ਰੰਧਾਵਾ ਤੋਂ ਅੱਗੇ ਚੱਲ ਰਹੀ ਸੀ।

AAP Punjab New President: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਬਣਾਇਆ ਗਿਆ AAP ਪੰਜਾਬ ਦਾ ਨਵਾਂ ਪ੍ਰਧਾਨ, ਸ਼ੈਰੀ ਕਲਸੀ ਉਪ ਪ੍ਰਧਾਨ

Aman Arora New Pesident Of AAP Punjab: ਭਗਵੰਤ ਮਾਨ ਨੇ ਐਕਸੀਅਨ 'ਤੇ ਪੋਸਟ ਕਰਕੇ ਦਿੱਤੀ। ਸੀਐਮ ਨੇ ਲਿਖਿਆ- ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀਆਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉਪ ਪ੍ਰਧਾਨ ਹੋਣਗੇ।

Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ

Child Marriage In Punjab: ਚਾਈਲਡਲਾਈਨ ਰਾਹੀਂ ਬਾਲ ਵਿਆਹ ਵਿਰੋਧੀ ਕਾਨੂੰਨਾਂ ਦੀ ਉਲੰਘਣਾ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਦੱਸਿਆ ਗਿਆ ਕਿ ਪਿੰਡ ਆਸਪੁਰ ਕੋਟਾ, ਜ਼ਿਲ੍ਹਾ ਰੂਪਨਗਰ ਵਿੱਚ ਇੱਕ 17 ਸਾਲਾ ਨਾਬਾਲਗ ਲੜਕੇ ਦਾ ਵਿਆਹ ਹੋ ਰਿਹਾ ਹੈ।

Punjab Bypolls 2024: ਪੰਜਾਬ ਜਿਮਨੀ ਚੋਣਾਂ ਨੂੰ ਲੈਕੇ ਭਖਿਆ ਸਿਆਸੀ ਮੈਦਾਨ, ਕੇਜਰੀਵਾਲ ਨੇ ਬਰਨਾਲਾ ਤੇ ਗਿੱਦੜਬਾਹਾ ਹਲਕੇ ਵਿੱਚ ਕੀਤਾ ਜ਼ਬਰਦਸਤ ਪ੍ਰਚਾਰ

Punjab By Election 2024: ਅਰਵਿੰਦ ਕੇਜਰੀਵਾਲ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਰੈਲੀ ਕਰਨਗੇ। ਇਸ ਤੋਂ ਬਾਅਦ ਗਿੱਦੜਵਾਹਾ ਵਿੱਚ ਡਿੰਪੀ ਢਿੱਲੋਂ ਦੇ ਹੱਕ ਵਿੱਚ ਰੈਲੀ ਕੀਤੀ ਜਾਵੇਗੀ।

Punjab Politics: ਪੰਜਾਬ ਕਾਂਗਰਸ ਨੂੰ ਲੱਗਿਆ ਝਟਕਾ, ਜਿਮਨੀ ਚੋਣਾਂ ਤੋਂ ਪਹਿਲਾਂ ਹਲਕਾ ਇੰਚਾਰਜ AAP 'ਚ ਹੋਏ ਸ਼ਾਮਲ

ਚੱਬੇਵਾਲ ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਰਸੂਲਪੁਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸੂਲਪੁਰੀ ਨੂੰ 'ਆਪ' 'ਚ ਸ਼ਾਮਲ ਕੀਤਾ।

Delhi News: ਭਾਜਪਾ ਨੂੰ ਵੱਡਾ ਝਟਕਾ, ਬ੍ਰਹਮ ਸਿੰਘ ਤੰਵਰ AAP 'ਚ ਹੋਏ ਸ਼ਾਮਲ, ਅਰਵਿੰਦ ਕੇਜਰੀਵਾਰ ਵੀ ਰਹੇ ਮੌਜੂਦ

ਦਿੱਲੀ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤੀ ਜਨਤਾ ਪਾਰਟੀ ਦੇ ਸਾਬਕਾ ਨੇਤਾ ਬ੍ਰਹਮ ਸਿੰਘ ਤੰਵਰ ਦਿੱਲੀ 'ਚ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ ਹੋ ਗਏ।

Advertisement