Saturday, April 05, 2025

akal takht sahib

Sukhbir Badal: ਹਾਦਸੇ ਦਾ ਸ਼ਿਕਾਰ ਹੋਏ ਸੁਖਬੀਰ ਬਾਦਲ, ਪੈਰ ਹੋ ਗਿਆ ਫਰੈਕਚਰ, ਪੀਜੀਆਈ 'ਚ ਹੋਏ ਦਾਖਲ

Punjab News Today: ਦੱਸ ਦਈਏ ਕਿ ਬਾਦਲ ਦੀ ਅੱਜ ਚੰਡੀਗੜ੍ਹ ਦੇ ਪੀਜੀਆਈ 'ਚ ਪੈਰ ਦੀ ਸਰਜਰੀ ਹੋਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪੈਰ ਵਿਚ ਫ੍ਰੈਕਚਰ ਹੋਣ ਕਾਰਨ ਡਾਕਟਰਾਂ ਨੇ ਰਾਡ ਅਤੇ ਪਲੇਟ ਪਾਈ ਹੈ ਪਰ ਉਨ੍ਹਾਂ ਦੀ ਹਾਲਤ ਠੀਕ ਹੈ। ਫਿਲਹਾਲ ਉਹ ਪੀ. ਜੀ. ਆਈ. ਵਿਚ ਹੀ ਰਹਿਣਗੇ। ਡਾਕਟਰਾਂ ਨੇ ਉਨ੍ਹਾਂ ਨੂੰ ਥੋੜੇ ਦਿਨ ਪੂਰੀ ਤਰ੍ਹਾਂ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਮੁੱਖ ਮੰਤਰੀ ਮਾਨ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਕਮਰਾ ਬੰਦ ਮੀਟਿੰਗ

 ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚ ਵਿਸਥਾਰ ਵਿਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਨੂੰ ਦਰਪੇਸ਼ ਸਮਾਜਿਕ ਤੇ ਧਾਰਮਿਕ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ਉਤੇ ਪਾਉਣ ਲਈ ਨੌਜਵਾਨਾਂ ਦੀ ਵੱਧ ਸ਼ਮੂਲੀਅਤ ਵਾਲੇ ਮਸਲਿਆਂ ਉਤੇ ਵੀ ਚਰਚਾ ਕੀਤੀ।

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ 'ਤੇ ਜਿੱਥੇ ਸਿੱਖ ਕੌਮ ਨੂੰ ਵਧਾਈ ਦਿੱਤੀ, ਉੱਥੇ ਨੌਜਵਾਨਾਂ ਨੂੰ ਨਸ਼ੇ ਰਹਿਤ ਹੋਣ ਤੇ ਮਾਡਰਨ ਹਥਿਆਰ ਲਾਇਸੈਂਸ ਨਾਲ ਰੱਖਣ ਲਈ ਕਿਹਾ।

Advertisement