Thursday, April 03, 2025

anmol bishnoi

Anmol Bishnoi: ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਲਾਰੇਂਸ ਦਾ ਭਰਾ ਅਨਮੋਲ ਬਿਸ਼ਨੋਈ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਵੀ ਕਰਾਈ ਸੀ ਫਾਇਰਿੰਗ

Anmol Bishnoi Arrested: ਗੈਂਗਸਟਰ ਅਨਮੋਲ ਬਿਸ਼ਨੋਈ ਦਾ ਨਾਂ ਅਪਰਾਧ ਦੀ ਦੁਨੀਆ 'ਚ ਉਸ ਸਮੇਂ ਚਰਚਾ 'ਚ ਆਇਆ ਸੀ, ਜਦੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਐਨਆਈਏ ਵੱਲੋਂ ਅਨਮੋਲ ਨੂੰ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਐਲਾਨ ਦਿੱਤਾ ਗਿਆ ਸੀ। ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ 'ਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਨੇ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਸੀ। 

Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਨੂੰ ਵਿਦੇਸ਼ ਭਜਾਉਣ ਦਾ ਮਾਮਲਾ, ਪੁਲਿਸ ਨੇ ਚਾਲਾਨ ਪੇਸ਼ ਕਰਨ ਲਈ ਮੰਗੀ 20 ਦਿਨ ਦੀ ਮੋਹਲਤ

ਮੰਗਲਵਾਰ ਨੂੰ ਸੁਣਵਾਈ ਦੌਰਾਨ ਐਸਆਈ ਅਮਨਦੀਪ ਸਿੰਘ ਅਦਾਲਤ ਵਿੱਚ ਪੇਸ਼ ਹੋਏ ਅਤੇ ਕਿਹਾ ਕਿ ਉਹ ਮਾਮਲੇ ਦੇ ਜਾਂਚ ਅਧਿਕਾਰੀ ਹਨ। ਕੇਸ ਦਾ ਚਲਾਨ ਸਬੰਧਤ ਅਧਿਕਾਰੀ ਤੋਂ ਪ੍ਰਵਾਨਗੀ ਲਈ ਲੰਬਿਤ ਹੈ ਅਤੇ 20 ਦਿਨਾਂ ਵਿੱਚ ਪੇਸ਼ ਕੀਤਾ ਜਾਵੇਗਾ। ਉਦੋਂ ਤੱਕ ਅਦਾਲਤ ਉਨ੍ਹਾਂ ਨੂੰ ਰਾਹਤ ਦੇਵੇ।

Lawrence Bishnoi: ਲਾਰੈਂਸ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਦੀ ਤਿਆਰੀ, ਮੁੰਬਈ ਵਾਪਸੀ ਲਿਆਉਣ ਦੀ ਪ੍ਰਕਿਰਿਆ ਸ਼ੁਰੂ

Anmol Bishnoi: ਪੁਲਿਸ ਸੂਤਰਾਂ ਦੇ ਹਵਾਲੇ ਨਾਲ ਖਬਰਾਂ ਮੁਤਾਬਕ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਨਾਲ ਸਬੰਧਤ ਮਾਮਲਿਆਂ ਦੀ ਵਿਸ਼ੇਸ਼ ਅਦਾਲਤ ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਮਰੀਕਾ ਨੇ ਦੱਸਿਆ ਕਿ ਅਨਮੋਲ ਉਨ੍ਹਾਂ ਦੇ ਦੇਸ਼ 'ਚ ਮੌਜੂਦ ਹੈ। ਅਲਰਟ ਹੋਣ ਤੋਂ ਬਾਅਦ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

Advertisement