Tuesday, April 01, 2025

farmers protest

Supreme Court Steps In to Ensure Farmer Leader Dallewal’s Safety Amid Hunger Strike

A Bench headed by Justice Surya Kant emphasized the urgency of the situation, stating, “Dallewal must be provided medical aid immediately without forcing him to break his fast. His life is more precious than agitations. Please engage in direct dialogue with him.”

Punjab Farmers Resume March to Delhi Demanding MSP Law and Debt Waivers

Shambhu Border, Punjab: After a brief pause, the ongoing farmers’ protest is set to intensify as a group of 101 farmers will resume their foot march to Delhi.....

Punjab News: ਕਿਸਾਨਾਂ ਦਾ ਵੱਡਾ ਐਲਾਨ, ਡੱਲੇਵਾਲ ਦੀ ਰਿਹਾਈ ਨਾ ਹੋਣ 'ਤੇ ਭੜਕੇ, ਇੱਕ ਦਸੰਬਰ ਨੂੰ ਕਰਨਗੇ CM ਮਾਨ ਦੀ ਕੋਠੀ ਦਾ ਘਿਰਾਓ

ਕਿਸਾਨ ਆਗੂਆਂ ਨੇ ਵੀਰਵਾਰ ਨੂੰ ਖਨੌਰੀ ਸਰਹੱਦ ਵਿਖੇ ਮੀਟਿੰਗ ਕਰਕੇ ਐਲਾਨ ਕੀਤਾ ਕਿ 1 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਇਸੇ ਦਿਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਪੁਤਲੇ ਵੀ ਫੂਕੇ ਜਾਣਗੇ।

Punjab News: ਕਿਸਾਨਾਂ ਦੇ ਹੱਕ 'ਚ ਡਟੇ ਸੀਐਮ ਮਾਨ, ਬੋਲੇ- 'ਦਿੱਲੀ ਆਉਣ ਤੋਂ ਕਿਉਂ ਰੋਕਿਆ ਜਾ ਰਿਹਾ, ਸਰਕਾਰ ਕਿਸਾਨਾਂ ਨੂੰ ਧਰਨੇ ਲਈ...'

CM Mann On Farmers Protest: ਕਿਸਾਨਾਂ ਨੂੰ ਆਪਣੀ ਰਾਜਧਾਨੀ ਆਉਣ ਦਾ ਪੂਰਾ ਅਧਿਕਾਰ ਹੈ। ਸਗੋਂ ਸਰਕਾਰ ਨੂੰ ਖੁਦ ਉਨ੍ਹਾਂ ਨੂੰ ਧਰਨਾ ਪ੍ਰਦਰਸ਼ਨ ਕਰਨ ਲਈ ਜਗ੍ਹਾ ਦੇਣੀ ਚਾਹੀਦੀ ਹੈ। ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਉਨ੍ਹਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮਸਲੇ ਹੱਲ ਕਰਨ। ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਯੂਕਰੇਨ-ਰੂਸ ਜੰਗ ਨੂੰ ਰੋਕਣ ਦਾ ਦਾਅਵਾ ਕਰਦੇ ਹਨ ਤਾਂ ਉਹ ਕਿਸਾਨਾਂ ਦੇ ਮਸਲੇ ਹੱਲ ਕਿਉਂ ਨਹੀਂ ਕਰਵਾ ਸਕਦੇ।

Bathinda News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਕਿਸਾਨਾਂ 'ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਛੱਡੇ, ਮਾਹੌਲ ਤਣਾਅਪੂਰਨ

Famers Protest Bathinda: ਧਰਨਾ ਦੇ ਰਹੇ ਕਿਸਾਨਾਂ ਨੂੰ ਹਟਾਉਣ ਲਈ ਪੁਲਿਸ ਬਠਿੰਡਾ ਦੇ ਪਿੰਡ ਦੁੱਨੇਵਾਲਾ ਪੁੱਜੀ ਸੀ। ਇਸ ਦੌਰਾਨ ਕਿਸਾਨ ਭੜਕ ਗਏ। ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ ਹੋਣ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ।

Farmers Protest: ਸ਼ੰਭੂ ਬਾਰਡਰ 'ਤੇ ਕਿਸਾਨ ਦੀ ਮੌਤ, ਪੰਧੇਰ ਨੇ ਕਿਹਾ- ਕਿਸਾਨ ਅੰਦੋਲਨ 2.0 'ਚ 35ਵੀਂ ਮੌਤ

ਕਿਸਾਨ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਕਿਸਾਨ ਅੰਦੋਲਨ-2 ਵਿੱਚ ਇਹ 35ਵੀਂ ਮੌਤ ਹੈ।

Farmers Protest: ਸੜਕਾਂ ਤੋਂ ਹਟਣਗੇ ਕਿਸਾਨ, ਪਰ ਜਾਰੀ ਰਹੇਗਾ ਧਰਨਾ, ਪੰਜਾਬ ਸਰਕਾਰ ਨੇ ਮੰਗਿਆ 2 ਦਿਨ ਦਾ ਸਮਾਂ, ਮੀਟਿੰਗ 'ਚ ਹੋਈਆਂ ਇਹ ਗੱਲਾਂ

ਮੀਟਿੰਗ ਵਿੱਚ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਦੋ ਦਿਨਾਂ ਵਿੱਚ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਪੂਰੀ ਤਰ੍ਹਾਂ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ’ਤੇ ਕਿਸਾਨਾਂ ਨੇ ਸੜਕਾਂ ਤੋਂ ਆਪਣਾ ਧਰਨਾ ਹਟਾਉਣ ਲਈ ਹਾਮੀ ਭਰ ਦਿੱਤੀ ਹੈ ਪਰ ਉਨ੍ਹਾਂ ਦਾ ਧਰਨਾ ਪ੍ਰਤੀਕ ਤੌਰ ’ਤੇ ਜਾਰੀ ਰਹੇਗਾ।

Punjab News: ਮੰਡੀਆਂ 'ਚ ਝੋਨੇ ਦੀ ਖਰੀਦ ਨਾ ਹੋਣ 'ਤੇ ਘਿਰੀ ਮਾਨ ਸਰਕਾਰ, ਹੁਣ ਰਵਨੀਤ ਬਿੱਟੂ ਬੋਲੇ- 'ਜਾਣ ਬੁੱਝ ਕੇ ਕਿਸਾਨਾਂ ਨੂੰ ਤੰਗ ਕਰ ਰਹੀ ਆਪ ਸਰਕਾਰ'

ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਸਮੱਸਿਆ ਜਾਣਬੁੱਝ ਕੇ ਪੈਦਾ ਕੀਤੀ ਗਈ ਹੈ। ਕਿਉਂਕਿ ਪੰਜਾਬ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਕੰਟਰੋਲ ਹੇਠ ਹੈ। ਬਿੱਟੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੋਵੇਂ ਹੀ ਪੰਜਾਬ ਦੇ ਦੁਸ਼ਮਣ ਹਨ। ਇਸ ਕਰਕੇ ਸੂਬੇ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ ਹੈ। 

Punjab News: ਪੰਜਾਬ 'ਚ ਕਈ ਥਾਈਂ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਨਾ ਹੋਣ ਕਰਕੇ ਅਣਮਿਥੇ ਸਮੇਂ ਲਈ ਧਰਨੇ ਦਾ ਕੀਤਾ ਐਲਾਨ

ਫਗਵਾੜਾ ਦੇ ਮੁੱਖ ਚੌਕ ’ਤੇ ਸਵੇਰ ਤੋਂ ਹੀ ਕਿਸਾਨ ਹੜਤਾਲ ’ਤੇ ਬੈਠੇ ਹਨ। ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਉਹ 26 ਅਕਤੂਬਰ ਨੂੰ 4 ਪੁਆਇੰਟਾਂ ’ਤੇ ਚੱਕਾ ਜਾਮ ਕਰਨਗੇ। ਦੁਪਹਿਰ 1 ਵਜੇ ਧਰਨਾ ਸ਼ੁਰੂ ਕਰਕੇ ਸੜਕਾਂ 'ਤੇ ਬੈਠਣਗੇ।

ਕਿਸਾਨ ਮੁੱਖ ਮੰਤਰੀ ਮਾਨ ਨੂੰ ਚੰਡੀਗੜ੍ਹ ਰਹੇ ਉਡੀਕਦੇ, ਪਰ ਸੀਐਮ ਨੇ ਦਿੱਲੀ ਲਾਏ ਡੇਰੇ, ਬੇਰੀਕੈਡਿੰਗ ਤੋੜ ਅੱਗੇ ਵਧੇ ਕਿਸਾਨ

 ਪੱਕਾ ਮੋਰਚਾ ਲਾਉਣ ਲਈ ਕਿਸਾਨ ਆਪਣੇ ਨਾਲ ਟਰਾਲੀਆਂ ਵਿੱਚ ਰਾਸ਼ਨ ਲੈ ਕੇ ਆਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਪੁਲਿਸ ਰਸਤਾ ਰੋਕੇਗੀ, ਉਥੇ ਪੱਕਾ ਮੋਰਚਾ ਲਗਾ ਕੇ ਧਰਨੇ ’ਤੇ ਬੈਠਣਗੇ

ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਸਰਕਾਰ ਸਾਹਮਣੇ ਰੱਖੀ ਵੱਡੀ ਸ਼ਰਤ, 10000 ਰੁਪਏ ਪ੍ਰਤੀ ਏਕੜ ਦੀ ਕੀਤੀ ਡਿਮਾਂਡ

ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਫਸਲੀ ਵਿਭਿੰਨਤਾ, ਪਾਣੀ ਤੇ ਬਿਜਲੀ ਦੇ ਮੁੱਦੇ 'ਤੇ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਥੋੜ੍ਹ ਦੀ ਗੱਲ ਕੀਤੀ ਜਾ ਰਹੀ ਹੈ

Advertisement