Wednesday, December 04, 2024

punjab haryana

SYL Issue: ਪਾਣੀ ਦੇ ਮੁੱਦੇ 'ਤੇ ਪੰਜਾਬ-ਹਰਿਆਣਾ ਫਿਰ ਆਹਮੋ ਸਾਹਮਣੇ, ਫਿਰ ਭਖਿਆ SYL ਦਾ ਮੁੱਦਾ, ਪੰਜਾਬ ਨੇ ਹਰਿਆਣਾ 'ਤੇ ਲਾਏ ਇਹ ਇਲਜ਼ਾਮ

Punjab Haryana On SYL: ਪੰਜਾਬ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਲਿਖੇ ਪੱਤਰ ਵਿੱਚ ਹਵਾਲਾ ਦਿੱਤਾ ਹੈ ਕਿ ਭਾਖੜਾ ਮੇਨ ਲਾਈਨ ਦੇ ਆਰਡੀ ਨੰਬਰ 390 ਤੋਂ ਛੱਡੇ ਜਾਣ ਵਾਲੇ ਪਾਣੀ ਦੀ 15 ਦਿਨਾਂ ਤੱਕ ਨਿਗਰਾਨੀ ਰੱਖੀ ਗਈ ਸੀ। ਪਤਾ ਲੱਗਾ ਹੈ ਕਿ ਹਰਿਆਣਾ ਨੇ ਨਿਰਧਾਰਤ ਮਾਪਦੰਡਾਂ ਤੋਂ ਵੱਧ ਪਾਣੀ ਦੀ ਵਰਤੋਂ ਕੀਤੀ ਹੈ। ਇਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਇੱਥੇ ਰੋਜ਼ਾਨਾ 199 ਕਿਊਸਿਕ ਘੱਟ ਪਾਣੀ ਆ ਰਿਹਾ ਹੈ।

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana Vidhan Sabha Elections: ਪਟੀਸ਼ਨ 'ਚ ਕਾਂਗਰਸ ਨੇ 27 ਸੀਟਾਂ 'ਤੇ ਬੇਨਿਯਮੀਆਂ ਦਾ ਖਦਸ਼ਾ ਪ੍ਰਗਟਾਇਆ ਹੈ। ਨਾਲ ਹੀ ਭਾਜਪਾ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਵੀ ਲਗਾਇਆ ਗਿਆ ਹੈ। ਚੋਣਾਂ ਤੋਂ ਠੀਕ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਵਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਸਮੇਤ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਦੋਸ਼ ਲਾਏ ਗਏ ਹਨ।

Balwant Singh Rajoana: ਜੇਲ੍ਹ ਤੋਂ ਤਿੰਨ ਘੰਟਿਆਂ ਦੀ ਪੈਰੋਲ 'ਤੇ ਬਾਹਰ ਆਏ ਬਲਵੰਤ ਸਿੰਘ ਰਾਜੋਆਣਾ, ਭਰਾ ਦੀ ਅੰਤਿਮ ਅਰਦਾਸ 'ਚ ਹੋਣਗੇ ਸ਼ਾਮਲ

Balwant Singh Rajoana On Parole: ਹਾਈਕੋਰਟ ਨੇ ਰਾਜੋਆਣਾ ਨੂੰ ਪੁਲਿਸ ਹਿਰਾਸਤ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਪਟਿਆਲਾ ਜੇਲ੍ਹ ਵਿੱਚ ਬੰਦ ਰਾਜੋਆਣਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ 20 ਨਵੰਬਰ ਨੂੰ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਆਰਜ਼ੀ ਪੈਰੋਲ ਦੀ ਮੰਗ ਕੀਤੀ ਸੀ।

Balwant Singh Rajoana: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ 3 ਘੰਟੇ ਦੀ ਪੈਰੋਲ, ਜਲਦ ਆਉਣਗੇ ਜੇਲ੍ਹ ਤੋਂ ਬਾਹਰ

Balwant Singh Rajoana News: ਹਾਈਕੋਰਟ ਨੇ ਰਾਜੋਆਣਾ ਨੂੰ ਪੁਲਿਸ ਹਿਰਾਸਤ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ।

Chandigarh News: ਪੰਜਾਬ-ਹਰਿਆਣਾ ਹਾਈਕੋਰਟ ਨੇ ਕਿਹਾ- 'ਪਤੀ ਨੂੰ ਕਦੇ ਬੱਚੇ ਦੀ ਸ਼ਕਲ ਨਹੀਂ ਦੇਖਣ ਦੇਵਾਂਗੀ...ਕਹਿਣ ਵਾਲੀ ਪਤਨੀ ਬਰਹਿਮ'

Punjab Haryana High Court: ਪਟੀਸ਼ਨ ਦਾਇਰ ਕਰਦੇ ਹੋਏ ਔਰਤ ਨੇ ਵਕੀਲ ਵੈਭਵ ਜੈਨ ਰਾਹੀਂ ਪਰਿਵਾਰਕ ਅਦਾਲਤ ਦੇ ਤਲਾਕ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਪਟੀਸ਼ਨਰ ਨੇ ਕਿਹਾ ਕਿ ਫੈਮਿਲੀ ਕੋਰਟ ਨੇ ਉਸ ਨੂੰ ਬੇਰਹਿਮ ਸਮਝਦੇ ਹੋਏ ਤਲਾਕ ਦਾ ਹੁਕਮ ਦਿੱਤਾ ਸੀ, ਜਦੋਂ ਕਿ ਇਹ ਪਤੀ ਹੀ ਸੀ ਜੋ ਸ਼ਰਾਬ ਅਤੇ ਨਸ਼ੇ 'ਚ ਉਸ ਦੀ ਕੁੱਟਮਾਰ ਕਰਦਾ ਸੀ।

ਹਾਈਕੋਰਟ ਦਾ ਹੁਕਮ : ਪੰਜਾਬ 'ਚ ਸੁਰੱਖਿਆ ਪ੍ਰਾਪਤ ਲੋਕਾਂ ਦੀ ਸਿਕਿਓਰਿਟੀ ਦੀ ਨਵੇਂ ਸਿਰੇ ਤੋਂ ਕੀਤੀ ਜਾਵੇ ਸਮੀਖਿਆ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਵੱਲੋਂ ਦਾਇਰ ਪਟੀਸ਼ਨ ਸਮੇਤ 45 ਪਟੀਸ਼ਨਾਂ ਦੇ ਸਮੂਹ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਉਹ ਇਸ ਤੱਥ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੀ।

ਬਿਕਰਮ ਮਜੀਠੀਆ ਨੂੰ ਕੋਰਟ ਤੋਂ ਝਟਕਾ, ਹਾਈਕੋਰਟ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਕੋਰਟ ਵੱਲੋਂ ਸੁਣਵਾਈ ਕਰਨ ਤੋਂ ਹੀ ਇਨਕਾਰ ਕਰ ਦਿੱਤਾ ਗਿਆ । ਮਿਲੀ ਜਾਣਕਾਰੀ ਮੁਤਾਬਕ ਜ਼ਮਾਨਤ ਲਈ ਬਿਕਰਮ ਮਜੀਠੀਆ ਵੱਲੋਂ ਅਰਜ਼ੀ ਲਾਈ ਗਈ ਸੀ ਪਰ ਅਦਾਲਤ  ਨੇ ਇਸ  'ਤੇ ਸੁਣਵਾਈ ਕਰਨ ਤੋਂ ਇਨਕਾਰ ਕੀਤਾ ਹੈ।

5 ਕਿੱਲੋ ਰੇਤ ਦਾ ਨਾਜਾਇਜ਼ ਮਾਈਨਿੰਗ ਦਾ ਮਾਮਲਾ ਜਾਵੇਗਾ ਹਾਈਕੋਰਟ

ਕਿਸਾਨ ਦਾ ਕਹਿਣਾ ਹੈ ਕਿ ਬੀਤੀ 2 ਮਈ ਨੂੰ ਜਦੋਂ ਉਹ ਆਪਣੇ ਖੇਤਾਂ ਵਿੱਚ ਚਾਰਾ ਲੈਣ ਗਿਆ ਤਾਂ ਪਿੰਡ 'ਚ ਬਾਗੀਚਾ ਸਿੰਘ ਦੇ ਗੰਨੇ ਦੇ ਖੇਤਾਂ ਵਿੱਚ ਲੱਗੀ ਅੱਗ ਦਾ ਮੁਆਇਨਾ ਕਰਨ ਉਪਰੰਤ ਉਸ ਦੇ ਆਪਣੇ ਪਿੰਡ ਜਦੋਂ ਪੁਲਿਸ ਪਾਰਟੀ ਵਾਪਸ ਪਰਤ ਰਹੀ ਸੀ ਤਾਂ ਉਹ ਰਸਤੇ ਵਿੱਚ ਆਪਣੇ ਖੇਤ ਵਿੱਚ ਕੰਮ ਕਰ ਰਿਹਾ ਸੀ।

Advertisement