Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ
Shilpa Shetty Husband Raj Kundra: ਅਧਿਕਾਰਤ ਸੂਤਰਾਂ ਮੁਤਾਬਕ ਈਡੀ ਨੇ ਸ਼ੁੱਕਰਵਾਰ ਨੂੰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕੁਝ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਮੁੰਬਈ ਅਤੇ ਉੱਤਰ ਪ੍ਰਦੇਸ਼ 'ਚ ਕਰੀਬ 15 ਥਾਵਾਂ 'ਤੇ ਤਲਾਸ਼ੀ ਲਈ ਜਾ ਰਹੀ ਹੈ। ਜਾਂਚ ਮੋਬਾਈਲ ਐਪਲੀਕੇਸ਼ਨਾਂ ਅਤੇ ਹੋਰ ਸਾਧਨਾਂ ਰਾਹੀਂ ਅਸ਼ਲੀਲ ਸਮੱਗਰੀ ਦੀ ਕਥਿਤ ਵੰਡ ਵਿੱਚ ਸ਼ੱਕੀ ਵਿਅਕਤੀਆਂ ਦੀ ਭੂਮਿਕਾ ਨਾਲ ਸਬੰਧਤ ਹੈ।