Wednesday, January 29, 2025

vidhan sabha

Punjab News: ਵਿਧਾਨ ਸਭਾ ਉਪ ਚੋਣਾਂ 'ਚ ਭਾਜਪਾ ਦੀ ਕਰਾਰੀ ਹਾਰ 'ਤੇ ਭੜਕੇ ਸਾਂਸਦ ਰਵਨੀਤ ਬਿੱਟੂ, ਪਾਰਟੀ ਪ੍ਰਧਾਨ ਸੁਨੀਲ ਜਾਖੜ 'ਤੇ ਕੱਢੀ ਭੜਾਸ

Ravneet Bittu Slams Sunil Jakhar: ਬਿੱਟੂ ਨੇ ਕਿਹਾ ਕਿ ਜਾਖੜ ਵੱਲੋਂ ਚੋਣ ਪ੍ਰਚਾਰ ਨਾ ਕਰਨ ਦਾ ਕੋਈ ਕਾਰਨ ਹੋ ਸਕਦਾ ਹੈ ਅਤੇ ਉਹ ਖੁਦ ਇਸ ਸਬੰਧੀ ਸਪੱਸ਼ਟੀਕਰਨ ਦੇ ਚੁੱਕੇ ਹਨ। ਹਾਲਾਂਕਿ, ਜਿਸ ਤਰ੍ਹਾਂ ਉਹ ਮੁੱਦਿਆਂ ਨੂੰ ਉਠਾਉਂਦਾ ਹੈ। ਪਾਰਟੀ ਨੂੰ ਨਿਸ਼ਚਿਤ ਤੌਰ 'ਤੇ ਚੋਣਾਂ 'ਚ ਉਨ੍ਹਾਂ ਦੀ ਮੁਹਿੰਮ ਦਾ ਫਾਇਦਾ ਹੋਣ ਵਾਲਾ ਸੀ। ਹੁਣ ਹਾਈਕਮਾਂਡ ਉਨ੍ਹਾਂ ਨਾਲ ਗੱਲ ਕਰੇਗੀ, ਤਾਂ ਜੋ ਸਾਰੇ ਮਸਲੇ ਹੱਲ ਹੋ ਸਕਣ।

Punjab Bypolls 2024: ਡੇਰਾ ਬਾਬਾ ਨਾਨਕ 'ਚ ਵੋਟਿੰਗ ਦੌਰਾਨ ਤਣਾਅ, ਆਪਸ 'ਚ ਭਿੜੇ ਆਪ ਤੇ ਕਾਂਗਰਸੀ ਵਰਕਰ

Punjab ByPolls News: ਮਾਮਲਾ ਇੰਨਾ ਵੱਧ ਗਿਆ ਕਿ ਪੁਲਿਸ ਨੇ ਮੌਕੇ 'ਤੇ 100 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ। ਇਹ ਘਟਨਾ ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾਂ ਦੀ ਹੈ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ ਦੂਜੇ 'ਤੇ ਕੁੱਟਮਾਰ ਦੇ ਗੰਭੀਰ ਦੋਸ਼ ਲਾਏ ਹਨ। ਮੌਕੇ 'ਤੇ ਪਹੁੰਚੇ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੇ ਕਿਸੇ ਤਰ੍ਹਾਂ ਆਪਣੇ ਵਰਕਰਾਂ ਨੂੰ ਸ਼ਾਂਤ ਕੀਤਾ ਅਤੇ ਲੋਕਾਂ ਨੂੰ ਸ਼ਾਂਤੀਪੂਰਵਕ ਵੋਟਾਂ ਪਾਉਣ ਦੀ ਅਪੀਲ ਕੀਤੀ |

Chandigarh: ਹਰਿਆਣਾ ਵਿਧਾਨਸਭਾ ਜ਼ਮੀਨ ਵਿਵਾਦ ਦਾ ਮਾਮਲਾ, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕੀਤਾ ਸਾਫ, ਜ਼ਮੀਨ ਦੇ ਬਦਲੇ ਜ਼ਮੀਨ ਦੀ ਸ਼ਰਤ

ਪ੍ਰਸ਼ਾਸਕ ਦਾ ਇਹ ਕਥਨ ਸਹੀ ਹੈ ਕਿ ਹਰਿਆਣਾ ਨੂੰ ਅਜੇ ਤੱਕ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਨਹੀਂ ਕੀਤੀ ਗਈ। ਯੂਟੀ ਪ੍ਰਸ਼ਾਸਨ ਨੇ ਜੂਨ 2022 ਵਿੱਚ ਹਰਿਆਣਾ ਦੀ ਨਵੀਂ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਦੇਣ ਲਈ ਸਹਿਮਤੀ ਦਿੱਤੀ ਸੀ ਪਰ ਅੱਜ ਤੱਕ ਇਸ ਨੂੰ ਅਲਾਟ ਨਹੀਂ ਕੀਤਾ ਗਿਆ। ਕਾਰਨ ਇਹ ਹੈ ਕਿ ਯੂਟੀ ਨੇ ਜ਼ਮੀਨ ਦੇ ਬਦਲੇ ਜ਼ਮੀਨ ਦੀ ਸ਼ਰਤ ਰੱਖੀ ਸੀ।

Punjab Holiday: 20 ਨਵੰਬਰ ਨੂੰ ਪੰਜਾਬ ਸਣੇ ਇਹਨਾਂ ਸੂਬਿਆਂ ਚ ਛੁੱਟੀ ਦਾ ਐਲਾਨ, ਜਾਣੋ ਕੀ ਹੈ ਇਸਦੀ ਵਜ੍ਹਾ

Punjab Holiday On 20 November: ਝਾਰਖੰਡ ਅਤੇ ਮਹਾਰਾਸ਼ਟਰ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀਆਂ 9 ਵਿਧਾਨ ਸਭਾ ਸੀਟਾਂ, ਪੰਜਾਬ ਦੀਆਂ 4, ਕੇਰਲ ਅਤੇ ਉੱਤਰਾਖੰਡ ਦੀ 1-1 ਅਤੇ ਮਹਾਰਾਸ਼ਟਰ ਦੀ ਨੰਦੇੜ ਸੰਸਦੀ ਸੀਟ ਸਮੇਤ 15 ਵਿਧਾਨ ਸਭਾ ਸੀਟਾਂ 'ਤੇ 20 ਨਵੰਬਰ ਨੂੰ ਉਪ ਚੋਣਾਂ ਹੋਣ ਜਾ ਰਹੀਆਂ ਹਨ। ਦੱਸ ਦੇਈਏ ਕਿ ਸਾਰੇ ਰਾਜਾਂ ਵਿੱਚ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।

Haryana News: ਹਰਿਆਣਾ ਦੀ ਸਰਕਾਰ ਨੇ ਕਾਂਗਰਸ ਰਘੁਬੀਰ ਕਾਦਿਆਨ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, 25 ਅਕਤੂਬਰ ਨੂੰ ਚੁੱਕਣਗੇ ਸਹੁੰ

ਹਰਿਆਣਾ 'ਚ ਨਵੀਂ ਸਰਕਾਰ ਦੇ ਵਿਧਾਨ ਸਭਾ ਸੈਸ਼ਨ ਦੀ ਤਰੀਕ ਤੈਅ ਹੋ ਗਈ ਹੈ। ਸੈਸ਼ਨ 25 ਅਕਤੂਬਰ ਨੂੰ ਸ਼ੁਰੂ ਹੋਵੇਗਾ। ਸਦਨ ਦੀ ਕਾਰਵਾਈ 2 ਦਿਨ ਤੱਕ ਚੱਲੇਗੀ।

Punjab Bye Election Schedule: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜਿਮਨੀ ਚੋਣ ਸ਼ਡਿਊਲ ਜਾਰੀ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਿਮਨੀ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਦੱਸਿਆ ਕਿ ਈਸੀਆਈ ਨੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਵਿਧਾਨ ਸਭਾ ਹਲਕਿਆਂ ਤੋਂ ਜ਼ਿਮਨੀ ਚੋਣ ਕਰਵਾਉਣ ਲਈ ਚੋਣ ਸ਼ਡਿਊਲ ਜਾਰੀ ਕਰ ਦਿੱਤਾ ਹੈ।

ਈ-ਵਿਧਾਨਸਭਾ, ਵਿਧਾਇਕਾਂ ਦੇ ਸਾਹਮਣੇ ਨਜਰ ਆਵੇਗੀ ਟੈਬਲੇਟ ਸਕ੍ਰੀਨ - ਮੁੱਖ ਮੰਤਰੀ

Presidential Election 2022 : ਰਾਸ਼ਟਰਪਤੀ ਚੋਣ ਲਈ ਕੱਲ੍ਹ 10 ਵਜੇ ਪੰਜਾਬ ਵਿਧਾਨ ਸਭਾ 'ਚ ਹੋਵੇਗੀ ਵੋਟਿੰਗ

ਦਿੱਲੀ ਅਤੇ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਆਪ ਨੇ ਰਾਸ਼ਟਰਪਤੀ ਚੋਣ 2022 ਵਿੱਚ ਉਮੀਦਵਾਰ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਹੋਈ।

ਹਰਿਆਣਾ ਦੀ ਹੋਵੇਗੀ ਵੱਖਰੀ ਵਿਧਾਨ ਸਭਾ, ਕੇਂਦਰੀ ਗ੍ਰਹਿ ਮੰਤਰੀ ਨੇ ਵਾਧੂ ਜ਼ਮੀਨ ਦੇਣ ਦਾ ਕੀਤਾ ਐਲਾਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਵਾਧੂ ਜ਼ਮੀਨ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹਰਿਆਣਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ ਗਿਆ ਹੈ । 

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਲਿਖੀ ਚਿੱਠੀ

ਸਪੀਕਰ ਨੇ ਕਿਹਾ ਕਿ ਭਾਵੇਂ ਪੰਜਾਬ ਦੇ ਸਾਰੇ ਵਿਧਾਨਕਾਰ ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਮੁੱਦੇ ਪਿਛਲੀ ਵਿਧਾਨ ਸਭਾ ਵਿੱਚ ਉਠਾਉਂਦੇ ਰਹੇ ਹਨ ਪਰ ਇਨ੍ਹਾਂ ਮੁੱਦਿਆਂ 'ਤੇ ਪਿਛਲੀ ਸਰਕਾਰ ਨੇ ਕੋਈ ਸਕਾਰਾਤਮਕ ਕਦਮ ਨਹੀਂ ਚੁੱਕਿਆ ।

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ, ਪੰਜਾਬ ਵਿਧਾਨ ਸਭਾ 'ਚ ਮਹਾਨ ਸਿੱਖ ਜਰਨੈਲ ਨੂੰ ਸ਼ਰਧਾਂਜਲੀ ਭੇਟ

ਭਗਵੰਤ ਮਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਮਾਜ ਦੇ ਦੱਬੇ-ਕੁਚਲੇ ਵਰਗਾ ਖਾਸ ਕਰਕੇ ਕਿਸਾਨਾਂ ਦੇ ਸੱਚੇ ਮੁਦੱਈ ਸਨ ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਥਾ ਨੂੰ ਖਤਮ ਕਰਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਮਾਲਕੀ ਹੱਕ ਦਿੱਤੇ।

ਵਿਧਾਨ ਸਭਾ 'ਚ ਮੂਸੇਵਾਲਾ ਹੱਤਿਆ ਨੂੰ ਲੈ ਕੇ ਘਿਰੀ ਸਰਕਾਰ , ਕਾਂਗਰਸ ਤੇ ਅਕਾਲੀ ਦਲ ਨੇ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

 ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ 10 ਕਮਾਂਡੋ ਦਿੱਤੇ ਸਨ। ਫਿਰ ਗੈਂਗਸਟਰ ਸ਼ਾਹਰੁਖ ਨੇ ਵੀ ਕਿਹਾ ਕਿ ਉਹ ਮੂਸੇਵਾਲਾ ਨੂੰ ਮਾਰਨ ਗਿਆ ਸੀ ਪਰ ਉਹ ਉਥੇ ਕਮਾਂਡੋ ਦੇਖ ਕੇ ਵਾਪਸ ਮੁੜ ਆਇਆ। ਫਿਰ 'ਆਪ' ਸਰਕਾਰ ਨੇ ਪਹਿਲੇ 10 ਗੰਨਮੈਨਾਂ ਦੀ ਗਿਣਤੀ ਘਟਾ ਕੇ 4 ਕਰ ਦਿੱਤੀ। 

ਵਿਧਾਨ ਸਭਾ 'ਚ ਗੂੰਜਿਆ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ; ਸਿੱਧੂ ਮੂਸੇਵਾਲਾ ਦੇ ਕਤਲ ਲਈ ਆਪ 'ਜ਼ਿੰਮੇਵਾਰ'

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਤੁਸੀਂ ਸਿੱਧੂ ਮੂਸੇਵਾਲਾ ਨੂੰ 10 ਸੁਰੱਖਿਆ ਗਾਰਡ ਦਿੱਤੇ ਸਨ ਪਰ ਤੁਹਾਡੀ ਸਰਕਾਰ ਨੇ ਗਾਰਡ ਵਾਪਸ ਲੈ ਲਏ। ਇਸ ਮਗਰੋਂ ਇਹ ਜਨਤਕ ਤੌਰ 'ਤੇ ਦੱਸਿਆ ਗਿਆ ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਮੌਤ ਹੋਈ। 

ਵਿਧਾਨ ਸਭਾ ਦੀ ਤਰ੍ਹਾਂ ਸੰਗਰੂਰ ਜ਼ਿਮਨੀ ਚੋਣ ’ਚ ਹੋਵੇਗੀ ਇੱਕ ਤਰਫ਼ਾ ਜਿੱਤ : ‘ਆਪ'

ਵਿਧਾਨ ਸਭਾ ਚੋਣਾ ਦੀ ਤਰ੍ਹਾਂ ਇਸ ਜ਼ਿਮਨੀ ਚੋਣ ’ਚ ਵੀ ਆਮ ਆਦਮੀ ਪਾਰਟੀ ਦੀ ਇੱਕ ਤਰਫ਼ਾ ਜਿੱਤ ਹੋਵੇਗੀ। ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਕਿਸੇ ਵੀ ਥਾਂ ਆਮ ਆਦਮੀ ਪਾਰਟੀ ਦੇ ਮੁਕਾਬਲੇ ਵਿੱਚ ਨਹੀਂ ਹਨ 

Advertisement