Wednesday, December 04, 2024

weather update

Punjab Weather: ਇਸ ਸੀਜ਼ਨ ਪੰਜਾਬ ਚ ਪਵੇਗੀ ਕੜਾਕੇ ਦੀ ਠੰਡ, ਮੌਸਮ ਵਿਭਾਗ ਨੇ ਕਿਸਾਨਾਂ ਲਈ ਜਾਰੀ ਕੀਤੀ ਇਹ ਚੇਤਾਵਨੀ

ਦੱਸ ਦੇਈਏ ਕਿ ਠੰਡ ਦੇ ਨਵੰਬਰ ਮਹੀਨੇ ਵਿੱਚ ਵੀ ਪੰਜਾਬ ਸਮੇਤ ਦਿੱਲੀ ਐਨ.ਸੀ.ਆਰ. ਭਾਰਤ ਵਿੱਚ ਸਰਦੀ ਦਾ ਜ਼ਿਆਦਾ ਪ੍ਰਭਾਵ ਵੇਖਣ ਨੂੰ ਨਹੀਂ ਮਿਲ ਰਿਹਾ। ਜਿਸ ਕਾਰਨ ਦੁਪਹਿਰ ਸਮੇਂ ਗਰਮੀ ਦਾ ਅਹਿਸਾਸ ਹੁੰਦਾ ਹੈ। ਹਾਲਾਂਕਿ ਰਾਤ ਦੇ ਸਮੇਂ ਮੌਸਮ ਵਿੱਚ ਥੋੜ੍ਹਾ ਬਦਲਾਅ ਹੁੰਦਾ ਹੈ ਅਤੇ ਠੰਡ ਦਾ ਅਸਰ ਦਿਖਾਈ ਦਿੰਦਾ ਹੈ।

Punjab Weather: ਪੰਜਾਬ 'ਚ ਮੌਸਮ ਨੇ ਤੋੜੇ ਸਾਰੇ ਰਿਕਾਰਡ, ਪਹਿਲੀ ਵਾਰ ਨਵੰਬਰ 'ਚ 35 ਡਿਗਰੀ ਰਿਹਾ ਤਾਪਮਾਨ

Punjab Weather News: ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਪੰਜਾਬ 'ਚ 5 ਸਾਲਾਂ 'ਚ ਪਹਿਲੀ ਵਾਰ ਇਹ ਦੇਖਣ ਨੂੰ ਮਿਲਿਆ ਹੈ, ਜਦੋਂ ਨਵੰਬਰ ਦੇ ਪਹਿਲੇ ਹਫਤੇ 'ਚ ਸਰਦੀ ਦੀ ਜਗ੍ਹਾ ਦਿਨ 'ਚ ਗਰਮੀ ਮਹਿਸੂਸ ਹੋ ਰਹੀ ਹੈ। ਸੂਬੇ 'ਚ ਐਤਵਾਰ ਨੂੰ ਤਾਪਮਾਨ 'ਚ 3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਸਾਰੇ ਜ਼ਿਲ੍ਹਿਆਂ 'ਚ ਤਾਪਮਾਨ 30 ਡਿਗਰੀ ਤੋਂ ਉੱਪਰ ਰਿਹਾ।

Punjab Weather: ਪੰਜਾਬ ਚ ਮੌਸਮ ਨੇ ਤੋੜਿਆ 54 ਸਾਲ ਪੁਰਾਣਾ ਰਿਕਾਰਡ, ਇਸ ਸਾਲ ਦੇਰੀ ਨਾਲ ਸ਼ੁਰੂ ਹੋਵੇਗੀ ਠੰਡ

ਪੰਜਾਬ ਵਿੱਚ ਬਦਲ ਰਹੇ ਮੌਸਮ ਕਾਰਨ ਰਾਤ ਦੇ ਤਾਪਮਾਨ ਨੇ 54 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਰਾਤ ਦਾ ਤਾਪਮਾਨ 20.6 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਤਾਪਮਾਨ ਨਾਲੋਂ 6.6 ਡਿਗਰੀ ਜ਼ਿਆਦਾ ਹੈ। ਮੌਸਮ ਵਿਗਿਆਨੀਆ ਦੇ ਮੁਤਾਬਕ ਇਸ ਵਾਰ ਸਰਦੀ ਦੇਰੀ ਨਾਲ ਸ਼ੁਰੂ ਹੋਵੇਗੀ।

Chandigarh Weather Forecast: Warm Day Ahead with Clear Skies

Today's weather in Chandigarh promises a warm and sunny day with clear skies. The temperature is expected to range from 20.55°C to 31.38°C, with a relative humidity of 32% and wind speed of 32 km/h.

Breaking News: Heavy Rains Sweep Haryana, Awaited in Punjab

Haryana and Punjab Experience Contrasting Weather Conditions

All India Weather Update : ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਬਾਰਿਸ਼ ਨੇ ਮਚਾਈ ਤਬਾਹੀ, ਮੁੰਬਈ ਵਿੱਚ ਰੈੱਡ ਅਲਰਟ ਜਾਰੀ

ਐਨਡੀਆਰਐਫ ਦੀਆਂ 13 ਟੀਮਾਂ ਤੱਟਵਰਤੀ ਮਹਾਰਾਸ਼ਟਰ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਦੋਂ ਕਿ ਕੁਝ ਟੀਮਾਂ ਪੱਛਮੀ ਮਹਾਰਾਸ਼ਟਰ ਦੇ ਸਤਾਰਾ ਅਤੇ ਕੋਲਹਾਪੁਰ ਜ਼ਿਲ੍ਹਿਆਂ ਵਿੱਚ ਤਾਇਨਾਤ ਹਨ ਜੋ ਹਾਲ ਹੀ ਵਿੱਚ ਭਿਆਨਕ ਹੜ੍ਹਾਂ ਦੀ ਮਾਰ ਹੇਠ ਹਨ।

Punjab Weather Update : ਪੰਜਾਬ 'ਚ 11 ਜੁਲਾਈ ਤਕ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਬਰਸਾਤੀ ਪਾਣੀ ਦੇ ਨਾਲ-ਨਾਲ ਸੀਵਰੇਜ ਦਾ ਪਾਣੀ ਵੀ ਘਰਾਂ ਵਿੱਚ ਦਾਖਲ ਹੋ ਰਿਹਾ ਹੈ। ਸ਼ਹਿਰ ਦੇ ਕਈ ਸੈਕਟਰਾਂ ਦੀਆਂ ਸੜਕਾਂ ਦੋ ਫੁੱਟ ਤੱਕ ਪਾਣੀ ਨਾਲ ਭਰ ਗਈਆਂ ਹਨ। ਲੋਕਾਂ ਨੂੰ ਵਾਹਨ ਚਲਾਉਣਾ ਔਖਾ ਹੋ ਰਿਹਾ ਹੈ। ਪਾਣੀ ਭਰਨ ਕਾਰਨ ਲੋਕਾਂ ਦੇ ਵਾਹਨ ਬੰਦ ਹੋ ਰਹੇ ਹਨ ਅਤੇ ਨੁਕਸਾਨ ਹੋ ਰਿਹਾ ਹੈ।

Punjab Monsoon: ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ ਨਾਲ ਪਾਰਾ ਡਿੱਗਾ, 4-5 ਜੁਲਾਈ ਨੂੰ ਫਿਰ ਪਵੇਗਾ ਮੀਂਹ

ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਦੇ ਨਾਲ-ਨਾਲ ਭਾਰਤੀ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਦੋ-ਤਿੰਨ ਦਿਨਾਂ ਤੱਕ ਤਾਪਮਾਨ 'ਚ ਕਮੀ ਆਵੇਗੀ, ਪਰ ਫਿਲਹਾਲ ਜ਼ਿਆਦਾ ਬਾਰਿਸ਼ ਨਹੀਂ ਹੋਵੇਗੀ ਪਰ ਇਕ ਵਾਰ ਪੱਛਮੀ ਗੜਬੜੀ ਆਉਣ 'ਤੇ  4 ਅਤੇ 5 ਨੂੰ ਦੁਬਾਰਾ ਬਾਰਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ 'ਚ 30 ਜੂਨ ਤੋਂ 2 ਜੁਲਾਈ ਵਿਚਕਾਰ ਆਵੇਗਾ ਮੌਨਸੂਨ, ਜਾਣੋ ਮੌਸਮ ਵਿਭਾਗ ਦਾ ਤਾਜ਼ਾ ਅਪਡੇਟ

 ਸੂਬੇ ਵਿੱਚ ਹੁੰਮਸ ਅਤੇ ਕੜਾਕੇ ਦੀ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ। ਜੇਕਰ ਜਲਦੀ ਮੀਂਹ ਨਾ ਪਿਆ ਤਾਂ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਵਾਰ ਵੀ ਮਾਮਲੇ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

Weather Update: ਕਈ ਥਾਵਾਂ 'ਤੇ ਭਿਆਨਕ ਗਰਮੀ ਦਾ ਅਲਰਟ ਜਾਰੀ, ਜਾਣੋ ਆਪਣੇ ਸੂੂੂੂਬੇ ਦਾ ਹਾਲ

ਸਕਾਈਮੇਟ ਮੌਸਮ ਦੀ ਰਿਪੋਰਟ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਸਿੱਕਮ, ਉੱਤਰ ਪੂਰਬੀ ਭਾਰਤ ਦੇ ਕੁਝ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 

ਪੰਜਾਬ 'ਚ ਅੱਜ ਮੀਂਹ ਨਾਲ ਚੱਲੇਗੀ ਤੇਜ਼ ਹਨੇਰੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਸ਼ਾਮ ਨੂੰ ਸੁਖਨਾ ਝੀਲ 'ਤੇ ਭਾਰੀ ਭੀੜ ਵੇਖਣ ਨੂੰ ਮਿਲੀ ਅਤੇ ਲੋਕ ਸੈਰ ਕਰਦੇ ਵੀ ਨਜ਼ਰ ਆਏ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਬਾਰਿਸ਼ ਨੇ ਬਦਲਿਆ ਮੌਸਮ ਮਿਜ਼ਾਜ, ਭਿਆਨਕ ਗਰਮੀ ਤੋਂ ਮਿਲੀ ਰਾਹਤ, ਜਾਣੋ ਮੌਸਮ ਦਾ ਤਾਜ਼ਾ ਅਪਡੇਟ

ਮੌਸਮ ਵਿਭਾਗ ਨੇ ਸੋਮਵਾਰ ਲਈ ਪੰਜਾਬ-ਹਰਿਆਣਾ ਵਿੱਚ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਤੇਜ਼ ਹਵਾਵਾਂ ਦੀ ਵੀ ਭਵਿੱਖਬਾਣੀ ਕੀਤੀ ਗਈ ਸੀ। 

Punjab Weather : ਪੰਜਾਬ 'ਚ ਅਗਲੇ 2 ਦਿਨਾਂ 'ਚ ਹਨੇਰੀ ਦੇ ਨਾਲ ਗੜੇ ਪੈਣ ਦੀ ਸੰਭਾਵਨਾ, ਗਰਮੀ ਤੋਂ ਮਿਲੇਗੀ ਭਿਆਨਕ ਰਾਹਤ

ਸ਼ਨਿਚਰਵਾਰ ਨੂੰ ਮੁਕਤਸਰ 43.5 ਡਿਗਰੀ ਸੈਲਸੀਅਸ ਨਾਲ ਸੂਬੇ ਭਰ ’ਚੋਂ ਗਰਮ ਸਥਾਨ ਰਿਹਾ। ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਨੇ ਅਗਲੇ 72 ਘੰਟਿਆਂ ਵਿੱਚ ਸ਼ਹਿਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਪਰ ਹੁਣ ਤੱਕ ਮੌਸਮ ਵਿਭਾਗ ਦੀ ਇਹ ਭਵਿੱਖਬਾਣੀ ਗਲਤ ਸਾਬਤ ਹੋਈ ਹੈ।

Weather Update : ਦਿੱਲੀ-NCR 'ਚ ਬਦਲਿਆ ਮੌਸਮ ਦਾ ਮਿਜ਼ਾਜ਼, ਬਾਰਿਸ਼ ਨੇ ਦਿਵਾਈ ਭਿਆਨਕ ਗਰਮੀ ਤੋਂ ਰਾਹਤ

ਵੀਰਵਾਰ ਨੂੰ ਵੀ ਦਿੱਲੀ 'ਚ ਸਵੇਰੇ ਤੇਜ਼ ਧੁੱਪ ਨਿਕਲੀ ਸੀ, ਜੋ ਦਿਨ ਚੜ੍ਹਦੇ ਹੀ ਤੇਜ਼ ਹੁੰਦੀ ਗਈ। ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ। 

ਪੰਜਾਬ 'ਚ ਅਗਲੇ ਹਫ਼ਤੇ ਕਹਿਰ ਮਚਾਏਗੀ ਗਰਮੀ, 46 ਡਿਗਰੀ ਤਕ ਪਹੁੰਚ ਸਕਦਾ ਪਾਰਾ

ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਗਰਮੀ ਵਧੇਗੀ ਤੇ ਲੂ ਚੱਲਣ ਦੀ ਸੰਭਾਵਨਾ ਹੈ। ਮਾਰਚ-ਅਪ੍ਰੈਲ ਵਿੱਚ ਮੀਂਹ ਨਹੀਂ ਪਿਆ। ਜੇਕਰ ਮਈ ਦਾ ਮਹੀਨਾ ਵੀ ਇਸੇ ਤਰ੍ਹਾਂ ਰਿਹਾ ਤਾਂ ਗਰਮੀ ਤੋਂ ਰਾਹਤ ਨਹੀਂ ਮਿਲੇਗੀ। 

Heat Wave Update : ਅਪ੍ਰੈਲ ਦੀ ਗਰਮੀ ਨੇ ਤੋੜਿਆ 122 ਸਾਲਾਂ ਦਾ ਰਿਕਾਰਡ

ਮੌਸਮ ਵਿਭਾਗ ਨੇ ਐਤਵਾਰ ਨੂੰ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮਈ ਮਹੀਨੇ ਵਿੱਚ ਦਿੱਲੀ, ਹਰਿਆਣਾ, ਜੰਮੂ-ਕਸ਼ਮੀਰ, ਉਤਰਾਖੰਡ, ਲੱਦਾਖ, ਪੰਜਾਬ, ਚੰਡੀਗੜ੍ਹ, ਰਾਜਸਥਾਨ, ਗੁਜਰਾਤ ਵਿੱਚ ਤਾਪਮਾਨ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।

Weather Update : ਪੰਜਾਬ 'ਚ ਭਿਆਨਕ ਗਰਮੀ ਨੇ ਕੱਢੇ ਵੱਟ, 1 ਮਈ ਤਕ ਚੱਲੇਗੀ ਲੂ; ਕਈ ਜ਼ਿਲ੍ਹਿਆ 'ਚ 43 ਡਿਗਰੀ ਦੇ ਪਾਰ ਪਹੁੰਚਿਆ ਤਾਪਮਾਨ

ਆਈਐਮਡੀ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਮੱਧ ਤੇ ਉਤਰ ਪੱਛਮੀ ਭਾਰਤ 'ਚ ਹੀਟਵੇਵ ਦੀ ਸਥਿਤੀ ਰਹੇਗੀ। ਉੱਤਰ ਭਾਰਤ 'ਚ 29 ਅਪ੍ਰੈਲ ਨੂੰ ਧੂੜ ਭਰੀਆਂ ਹਨ੍ਹੇਰੀਆਂ ਚੱਲਣਗੀਆਂ। ਇਕ ਮਈ ਤੋਂ ਤਾਪਮਾਨ 'ਚ ਗਿਰਾਵਟ ਆਵੇਗੀ।

Advertisement