Tuesday, January 21, 2025

Video Gallery

ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ 'ਤੇ ਫੈਸਲਾ 2 ਦਸੰਬਰ ਨੂੰ

ਸੀਨੀਅਰ ਸਿਆਸੀ ਆਗੂ ਸੁਖਬੀਰ ਸਿੰਘ ਬਾਦਲ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਇਸ ਤੋਂ ਬਾਅਦ ਹੁਣ ਉਨ੍ਹਾਂ ਦੀ ਧਾਰਮਿਕ ਸਜ਼ਾ ਉੱਪਰ ਫੈਸਲਾ ਆਉਣਾ ਬਾਕੀ ਹੈ। ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਨੂੰ ਬੁਲਾਇਆ ਹੈ।