ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਿਹਾ ਕੂਟਨੀਤਕ ਤਣਾਅ ਵਧਦਾ ਜਾ ਰਿਹਾ ਹੈ, ਜਿਸ ਦਾ ਅਸਰ ਭਾਰਤੀ ਖਾਸ ਕਰਕੇ ਪੰਜਾਬੀਆਂ 'ਤੇ ਸਾਫ ਦਿਖਾਈ ਦੇ ਰਿਹਾ ਹੈ। ਕਿਉਂਕਿ ਭਾਰਤ ਦੇ ਲੋਕਾਂ ਨੇ 4 ਮਹੀਨੇ ਤੋਂ ਟੂਰਿਸਟ ਵੀਜ਼ਾ ਲਈ ਅਰਜ਼ੀਆਂ ਦਿੱਤੀਆਂ ਹੋਈਆਂ ਹਨ, ਜਿਸ ਨੂੰ ਕੈਨੇਡਾ ਦੀ ਸਰਕਾਰ ਵੱਲੋਂ ਮਨਜ਼ੂਰੀ ਨਹੀਂ ਮਿਲ ਰਹੀ ਹੈ। ਦੂਜੇ ਪਾਸੇ, ਕੈਨੇਡਾ ਨੇ ਭਾਰਤ ਵਿੱਚ ਡਿਪਲੋਮੈਟਿਕ ਸਟਾਫ਼ ਘਟਾ ਦਿੱਤਾ ਹੈ, ਜਿਸ ਕਾਰਨ ਭਾਰਤੀਆਂ ਨੂੰ ਵੀਜ਼ਾ ਲੈਣ ਵਿੱਚ ਜ਼ਿਆਦਾ ਸਮਾਂ ਲੱਗ ਰਿਹਾ ਹੈ।